Amos 1:3 in Panjabi 3 ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ ।
Other Translations King James Version (KJV) Thus saith the LORD; For three transgressions of Damascus, and for four, I will not turn away the punishment thereof; because they have threshed Gilead with threshing instruments of iron:
American Standard Version (ASV) Thus saith Jehovah: For three transgressions of Damascus, yea, for four, I will not turn away the punishment thereof; because they have threshed Gilead with threshing instruments of iron:
Bible in Basic English (BBE) These are the words of the Lord: For three crimes of Damascus, and for four, I will not let its fate be changed; because they have been crushing Gilead with iron grain-crushing instruments.
Darby English Bible (DBY) Thus saith Jehovah: For three transgressions of Damascus, and for four, I will not revoke [my sentence], because they have threshed Gilead with threshing instruments of iron.
World English Bible (WEB) Thus says Yahweh: "For three transgressions of Damascus, yes, for four, I will not turn away its punishment; Because they have threshed Gilead with threshing instruments of iron;
Young's Literal Translation (YLT) And thus said Jehovah: For three transgressions of Damascus, And for four, I do not reverse it, Because of their threshing Gilead with sharp-pointed irons,
Cross Reference 1 Kings 19:17 in Panjabi 17 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਏਲੀਸ਼ਾ ਮਰੇਗਾ ।
2 Kings 8:12 in Panjabi 12 ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ । ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ ।
2 Kings 10:32 in Panjabi 32 ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ ।
2 Kings 13:3 in Panjabi 3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ ।
2 Kings 13:7 in Panjabi 7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ ।
Job 5:19 in Panjabi 19 ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ ।
Job 19:3 in Panjabi 3 ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ ?
Proverbs 6:16 in Panjabi 16 ਛੇ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲਗਦੀਆਂ ਹਨ,
Ecclesiastes 11:2 in Panjabi 2 ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ ।
Isaiah 7:8 in Panjabi 8 ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ ।
Isaiah 8:4 in Panjabi 4 ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ ।
Isaiah 17:1 in Panjabi 1 ਦੰਮਿਸਕ ਦੇ ਵਿਖੇ ਅਗੰਮ ਵਾਕ, - ਵੇਖੋ ਦੰਮਿਸਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ ।
Isaiah 41:15 in Panjabi 15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ ।
Jeremiah 49:23 in Panjabi 23 ਦੰਮਿਸਕ ਦੇ ਵਿਖੇ, ਹਮਾਥ ਅਤੇ ਅਰਪਾਦ ਘਾਬਰ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ ।
Amos 1:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ ।
Amos 1:9 in Panjabi 9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Amos 2:1 in Panjabi 1 ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Amos 2:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ ।
Zechariah 9:1 in Panjabi 1 ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸਕ ਉੱਤੇ ਵੀ ਪਵੇਗਾ । ਕਿਉਂ ਜੋ ਆਦਮ ਵੰਸ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ ।