Amos 5:12 in Panjabi 12 ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ !
Other Translations King James Version (KJV) For I know your manifold transgressions and your mighty sins: they afflict the just, they take a bribe, and they turn aside the poor in the gate from their right.
American Standard Version (ASV) For I know how manifold are your transgressions, and how mighty are your sins-ye that afflict the just, that take a bribe, and that turn aside the needy in the gate `from their right'.
Bible in Basic English (BBE) For I have seen how your evil-doing is increased and how strong are your sins, you troublers of the upright, who take rewards and do wrong to the cause of the poor in the public place.
Darby English Bible (DBY) For I know how manifold are your transgressions and your sins mighty: they afflict the just, they take a bribe, and they turn aside [the right of] the needy in the gate.
World English Bible (WEB) For I know how many your offenses, And how great are your sins-- You who afflict the just, Who take a bribe, And who turn aside the needy in the courts.
Young's Literal Translation (YLT) For I have known -- many `are' your transgressions, And mighty your sins, Adversaries of the righteous, taking ransoms, And the needy in the gate ye turned aside.
Cross Reference Deuteronomy 16:18 in Panjabi 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
Deuteronomy 31:21 in Panjabi 21 ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਇਨ੍ਹਾਂ ਉੱਤੇ ਆ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ । ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ । “
Ruth 4:1 in Panjabi 1 ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ । ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ ! ਇੱਥੇ ਆ ਅਤੇ ਇੱਕ ਪਾਸੇ ਬੈਠ”, ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ ।
1 Samuel 8:3 in Panjabi 3 ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ ।
2 Kings 17:7 in Panjabi 7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈ ਮੰਨਿਆ ।
Job 29:7 in Panjabi 7 ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
Job 31:21 in Panjabi 21 ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
Psalm 26:9 in Panjabi 9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ ।
Proverbs 22:22 in Panjabi 22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 5:23 in Panjabi 23 ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ !
Isaiah 10:2 in Panjabi 2 ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ !
Isaiah 29:21 in Panjabi 21 ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ ।
Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Isaiah 47:9 in Panjabi 9 ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Jeremiah 29:23 in Panjabi 23 ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ । ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ ।
Lamentations 3:34 in Panjabi 34 ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
Amos 2:6 in Panjabi 6 ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ ।
Amos 2:16 in Panjabi 16 ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ”, ਯਹੋਵਾਹ ਦੀ ਇਹੋ ਬਾਣੀ ਹੈ ।
Amos 5:10 in Panjabi 10 ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !
James 5:6 in Panjabi 6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।