Amos 5:15 in Panjabi 15 ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਮਿਹਰ ਕਰੇ ।
Other Translations King James Version (KJV) Hate the evil, and love the good, and establish judgment in the gate: it may be that the LORD God of hosts will be gracious unto the remnant of Joseph.
American Standard Version (ASV) Hate the evil, and love the good, and establish justice in the gate: it may be that Jehovah, the God of hosts, will be gracious unto the remnant of Joseph.
Bible in Basic English (BBE) Be haters of evil and lovers of good, and let right be done in the public place: it may be that the Lord, the God of armies, will have mercy on the rest of Joseph.
Darby English Bible (DBY) Hate evil, and love good, and establish judgment in the gate: it may be that Jehovah, the God of hosts, will be gracious unto the remnant of Joseph.
World English Bible (WEB) Hate evil, love good, And establish justice in the courts. It may be that Yahweh, the God of hosts, will be gracious to the remnant of Joseph."
Young's Literal Translation (YLT) Hate evil, and love good, And set up judgment in the gate, It may be Jehovah, God of Hosts, doth pity the remnant of Joseph.
Cross Reference Exodus 32:30 in Panjabi 30 ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ । ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ ।
2 Samuel 16:12 in Panjabi 12 ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ ?
1 Kings 20:31 in Panjabi 31 ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ । ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖਸ਼ੀ ਕਰੇ ।
2 Kings 13:7 in Panjabi 7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ ।
2 Kings 14:26 in Panjabi 26 ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ ।
2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 19:4 in Panjabi 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜਾ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਤੇ ਝਿੜਕੇ । ਇਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ ।
2 Chronicles 19:6 in Panjabi 6 ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
Psalm 34:14 in Panjabi 14 ਬਦੀ ਤੋਂ ਹਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ ।
Psalm 36:4 in Panjabi 4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।
Psalm 37:27 in Panjabi 27 ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ ।
Psalm 82:2 in Panjabi 2 ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ ? । ਸਲਹ ।
Psalm 97:10 in Panjabi 10 ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ ।
Psalm 119:104 in Panjabi 104 ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ ।
Psalm 139:21 in Panjabi 21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ ?
Jeremiah 7:5 in Panjabi 5 ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
Jeremiah 31:7 in Panjabi 7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ !
Joel 2:14 in Panjabi 14 ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ ?
Amos 5:6 in Panjabi 6 ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ ।
Amos 5:10 in Panjabi 10 ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ ।
Amos 5:24 in Panjabi 24 ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ !
Amos 6:12 in Panjabi 12 ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ !
Jonah 3:9 in Panjabi 9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ਼ ਨਾ ਹੋਈਏ ?
Micah 2:12 in Panjabi 12 ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ ।
Micah 5:3 in Panjabi 3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Romans 7:15 in Panjabi 15 ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ ।
Romans 7:22 in Panjabi 22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ ।
Romans 8:7 in Panjabi 7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ ।
Romans 12:9 in Panjabi 9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ ।
1 Thessalonians 5:21 in Panjabi 21 ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ ।
3 John 1:11 in Panjabi 11 ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ । ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ । ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ ।