Amos 5:2 in Panjabi 2 “ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ ।”
Other Translations King James Version (KJV) The virgin of Israel is fallen; she shall no more rise: she is forsaken upon her land; there is none to raise her up.
American Standard Version (ASV) The virgin of Israel is fallen; she shall no more rise: she is cast down upon her land; there is none to raise her up.
Bible in Basic English (BBE) The virgin of Israel has been made low, never again to be lifted up: she is stretched out by herself on her land; there is no one to put her on her feet again.
Darby English Bible (DBY) The virgin of Israel is fallen; she shall no more arise: she is cast down upon her land; there is none to raise her up.
World English Bible (WEB) "The virgin of Israel has fallen; She shall rise no more. She is cast down on her land; There is no one to raise her up."
Young's Literal Translation (YLT) `Fallen, not again to rise, hath the virgin of Israel, Left on her land -- she hath no raiser up.'
Cross Reference 2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 17:16 in Panjabi 16 ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ ।
Isaiah 3:8 in Panjabi 8 ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ ।
Isaiah 14:21 in Panjabi 21 ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ ।
Isaiah 24:20 in Panjabi 20 ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ ।
Isaiah 37:22 in Panjabi 22 ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖੌਲ ਉਡਾਉਂਦੀ ਹੈ । ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ ।
Isaiah 43:17 in Panjabi 17 ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Jeremiah 2:27 in Panjabi 27 ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ ।
Jeremiah 4:20 in Panjabi 20 ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਨਕ ਤੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ ।
Jeremiah 14:17 in Panjabi 17 ਤੂੰ ਉਹਨਾਂ ਨੂੰ ਇਹ ਗੱਲ ਆਖ,- ਮੇਰੀਆਂ ਅੱਖਾਂ ਰਾਤ-ਦਿਨ ਅੰਝੂ ਵਹਾਉਣਗੀਆਂ, ਉਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ ।
Jeremiah 18:13 in Panjabi 13 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ !
Jeremiah 30:12 in Panjabi 12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖਤ ਹੈ ।
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ
Jeremiah 50:32 in Panjabi 32 ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ ਦੁਆਲਾ ਭੱਖ ਲਵੇਗੀ ।
Jeremiah 51:64 in Panjabi 64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ । ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ ।
Lamentations 1:16 in Panjabi 16 ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤੱਸਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ । ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ ।
Lamentations 2:13 in Panjabi 13 ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ ? ਹੇ ਸੀਯੋਨ ਦੀਏ ਕੁਆਰੀਏ ਧੀਏ ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤੱਸਲੀ ਦਿਆਂ ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ ?
Ezekiel 16:36 in Panjabi 36 ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Hosea 14:1 in Panjabi 1 ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ ।
Amos 7:2 in Panjabi 2 ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ ਕਰ ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ ? “
Amos 8:14 in Panjabi 14 ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, 'ਹੇ ਦਾਨ, ਤੇਰੇ ਜੀਵਨ ਦੀ ਸਹੁੰ' ਅਤੇ 'ਬਅੇਰ-ਸ਼ਬਾ ਦੇ ਰਾਹ ਦੀ ਸਹੁੰ', ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ !”
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,