Amos 8:2 in Panjabi 2 ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ ? “ ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ ।
Other Translations King James Version (KJV) And he said, Amos, what seest thou? And I said, A basket of summer fruit. Then said the LORD unto me, The end is come upon my people of Israel; I will not again pass by them any more.
American Standard Version (ASV) And he said, Amos, what seest thou? And I said, A basket of summer fruit. Then said Jehovah unto me, The end is come upon my people Israel; I will not again pass by them any more.
Bible in Basic English (BBE) And he said, Amos, what do you see? And I said, A basket of summer fruit. Then the Lord said to me, The end has come to my people Israel; never again will my eyes be shut to their sin.
Darby English Bible (DBY) And he said, Amos, what seest thou? And I said, A basket of summer-fruit. And Jehovah said unto me, The end is come upon my people Israel: I will not again pass by them any more.
World English Bible (WEB) He said, "Amos, what do you see?" I said, "A basket of summer fruit." Then Yahweh said to me, "The end has come on my people Israel. I will not again pass by them any more.
Young's Literal Translation (YLT) And He saith, `What art thou seeing, Amos?' and I say, `A basket of summer-fruit.' And Jehovah saith unto me: `The end hath come unto My people Israel, I do not add any more to pass over to it.
Cross Reference Deuteronomy 26:1 in Panjabi 1 ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
2 Samuel 16:1 in Panjabi 1 ਜਦ ਦਾਊਦ ਪਹਾੜ ਦੀ ਟੀਸੀ ਤੋਂ ਕੁਝ ਅੱਗੇ ਵੱਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜੀਰ ਦੇ ਫਲ ਅਤੇ ਇੱਕ ਮਸ਼ਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ ।
Isaiah 28:4 in Panjabi 4 ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ ।
Jeremiah 1:11 in Panjabi 11 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Jeremiah 24:1 in Panjabi 1 ਇਸ ਦੇ ਪਿੱਛੋਂ ਕਿ ਬਾਬਲ ਦਾ ਰਾਜਾ ਨਬੂਕਦਰੱਸਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੋਹਾਰਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹਜੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ
Jeremiah 40:10 in Panjabi 10 ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜੇ ਵਿੱਚ ਕਰ ਲਏ ਹਨ
Lamentations 4:18 in Panjabi 18 ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ ।
Ezekiel 3:7 in Panjabi 7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ । ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ ।
Ezekiel 3:10 in Panjabi 10 ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ !
Ezekiel 7:2 in Panjabi 2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ ।
Ezekiel 7:6 in Panjabi 6 ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ ! ਅੰਤ ਤੇਰੇ ਵਿਰੁੱਧ ਜਾਗ ਉੱਠਿਆ ! ਵੇਖ, ਉਹ ਆ ਪਹੁੰਚਿਆ ਹੈ !
Ezekiel 8:6 in Panjabi 6 ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ ।
Ezekiel 8:12 in Panjabi 12 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿੱਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ।
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 12:23 in Panjabi 23 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਵਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ ।
Ezekiel 29:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ ।
Amos 7:8 in Panjabi 8 ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ ? “ ਮੈਂ ਉੱਤਰ ਦਿੱਤਾ, “ਇੱਕ ਸਾਹਲ ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖਸ਼ਾਂਗਾ ।
Micah 7:1 in Panjabi 1 ਹਾਇ ਮੈਨੂੰ ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ ।
Zechariah 1:18 in Panjabi 18 ਮੈਂ ਅੱਖਾਂ ਚੁੱਕ ਕੇ ਦੇਖਿਆ, ਤਾਂ ਵੇਖੋ, ਚਾਰ ਸਿੰਙ ਸਨ,
Zechariah 5:2 in Panjabi 2 ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ ।
Zechariah 5:5 in Panjabi 5 ਤਦ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਬਾਹਰ ਆਇਆ ਅਤੇ ਉਸ ਨੇ ਮੈਨੂੰ ਕਿਹਾ, ਤੂੰ ਆਪਣੀਆਂ ਅੱਖਾਂ ਚੁੱਕ ਕੇ ਦੇਖ ! ਉਹ ਕੀ ਹੈ ਜੋ ਬਾਹਰ ਨੂੰ ਨਿੱਕਲਦਾ ਹੈ ?