Amos 9:8 in Panjabi 8 ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ਼ ਕਰਾਂਗਾ । ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Other Translations King James Version (KJV) Behold, the eyes of the Lord GOD are upon the sinful kingdom, and I will destroy it from off the face of the earth; saving that I will not utterly destroy the house of Jacob, saith the LORD.
American Standard Version (ASV) Behold, the eyes of the Lord Jehovah are upon the sinful kingdom, and I will destroy it from off the face of the earth; save that I will not utterly destroy the house of Jacob, saith Jehovah.
Bible in Basic English (BBE) See, the eyes of the Lord are on the evil kingdom, and I will put an end to it in all the earth; but I will not send complete destruction on Jacob, says the Lord.
Darby English Bible (DBY) Behold, the eyes of the Lord Jehovah are upon the sinful kingdom, and I will destroy it from off the face of the earth: only that I will not utterly destroy the house of Jacob, saith Jehovah.
World English Bible (WEB) Behold, the eyes of the Lord Yahweh are on the sinful kingdom, and I will destroy it from off the surface of the earth; except that I will not utterly destroy the house of Jacob," says Yahweh.
Young's Literal Translation (YLT) Lo, the eyes of the Lord Jehovah `are' on the sinful kingdom, And I have destroyed it from off the face of the ground, Only, I destroy not utterly the house of Jacob, An affirmation of Jehovah.
Cross Reference Genesis 6:7 in Panjabi 7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ ।
Genesis 7:4 in Panjabi 4 ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ ।
Deuteronomy 4:31 in Panjabi 31 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ਼ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪਿਉ-ਦਾਦਿਆਂ ਦੇ ਨਾਲ ਸਹੁੰ ਖਾਧੀ ਸੀ ।
Deuteronomy 6:15 in Panjabi 15 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ ।
1 Kings 13:34 in Panjabi 34 ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ ।
Psalm 11:4 in Panjabi 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ ।
Proverbs 5:21 in Panjabi 21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ ।
Proverbs 15:3 in Panjabi 3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ ।
Isaiah 27:7 in Panjabi 7 ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ ?
Jeremiah 5:10 in Panjabi 10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ । ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ ।
Jeremiah 30:11 in Panjabi 11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ ।
Jeremiah 31:35 in Panjabi 35 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ ।
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Jeremiah 44:27 in Panjabi 27 ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
Hosea 1:6 in Panjabi 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।
Hosea 9:11 in Panjabi 11 ਅਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ !
Hosea 13:15 in Panjabi 15 ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।
Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Amos 9:4 in Panjabi 4 ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ ।”
Obadiah 1:16 in Panjabi 16 ਜਿਵੇਂ ਤੁਸੀਂ ਮੇਰੇ ਪਵਿੱਤਰ ਪਹਾੜ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ !
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।
Romans 11:28 in Panjabi 28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ ।