Colossians 1:18 in Panjabi 18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
Other Translations King James Version (KJV) And he is the head of the body, the church: who is the beginning, the firstborn from the dead; that in all things he might have the preeminence.
American Standard Version (ASV) And he is the head of the body, the church: who is the beginning, the firstborn from the dead; that in all things he might have the preeminence.
Bible in Basic English (BBE) And he is the head of the body, the church: the starting point of all things, the first to come again from the dead; so that in all things he might have the chief place.
Darby English Bible (DBY) And *he* is the head of the body, the assembly; who is [the] beginning, firstborn from among the dead, that *he* might have the first place in all things:
World English Bible (WEB) He is the head of the body, the assembly, who is the beginning, the firstborn from the dead; that in all things he might have the preeminence.
Young's Literal Translation (YLT) And himself is the head of the body -- the assembly -- who is a beginning, a first-born out of the dead, that he might become in all `things' -- himself -- first,
Cross Reference Psalm 45:2 in Panjabi 2 ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ ।
Psalm 89:27 in Panjabi 27 ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿਚੋਂ ਅੱਤ ਮਹਾਨ ਬਣਾਵਾਂਗਾ ।
Song of Solomon 5:10 in Panjabi 10 ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਦਸ ਹਜ਼ਾਰਾਂ ਵਿੱਚੋਂ ਉੱਤਮ ਹੈ !
Isaiah 52:13 in Panjabi 13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ ।
Matthew 23:8 in Panjabi 8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 1:16 in Panjabi 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
John 1:27 in Panjabi 27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ । ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ ।”
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
Acts 26:23 in Panjabi 23 ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
1 Corinthians 11:3 in Panjabi 3 ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ ।
1 Corinthians 15:20 in Panjabi 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
1 Corinthians 15:25 in Panjabi 25 ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ ।
Ephesians 1:10 in Panjabi 10 ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ !
Ephesians 1:22 in Panjabi 22 ਅਤੇ ਸੱਭੋ ਕੁੱਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ !
Ephesians 4:15 in Panjabi 15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ !
Ephesians 5:23 in Panjabi 23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ । ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
Colossians 2:10 in Panjabi 10 ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ ।
Hebrews 1:5 in Panjabi 5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ ? । ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ ।
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 21:23 in Panjabi 23 ਅਤੇ ਉਸ ਨਗਰੀ ਨੂੰ ਸੂਰਜ ਦੀ ਕੁੱਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ ।
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।