Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
Other Translations King James Version (KJV) To whom God would make known what is the riches of the glory of this mystery among the Gentiles; which is Christ in you, the hope of glory:
American Standard Version (ASV) to whom God was pleased to make known what is the riches of the glory of this mystery among the Gentiles, which is Christ in you, the hope of glory:
Bible in Basic English (BBE) To whom God was pleased to give knowledge of the wealth of the glory of this secret among the Gentiles, which is Christ in you, the hope of glory:
Darby English Bible (DBY) to whom God would make known what are the riches of the glory of this mystery among the nations, which is Christ in you the hope of glory:
World English Bible (WEB) to whom God was pleased to make known what are the riches of the glory of this mystery among the Gentiles, which is Christ in you, the hope of glory;
Young's Literal Translation (YLT) to whom God did will to make known what `is' the riches of the glory of this secret among the nations -- which is Christ in you, the hope of the glory,
Cross Reference Psalm 16:9 in Panjabi 9 ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Luke 17:21 in Panjabi 21 ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ ।
John 6:56 in Panjabi 56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ ।
John 14:17 in Panjabi 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
John 14:20 in Panjabi 20 ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
John 17:22 in Panjabi 22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ । ਜਿਵੇਂ ਕਿ ਅਸੀਂ ਇੱਕ ਹਾਂ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Romans 8:10 in Panjabi 10 ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ ।
Romans 8:18 in Panjabi 18 ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁੱਝ ਵੀ ਨਹੀਂ ।
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
1 Corinthians 2:12 in Panjabi 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
2 Corinthians 2:14 in Panjabi 14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ ਜਗ੍ਹਾ ਖਿਲਾਰਦਾ ਹੈ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
2 Corinthians 4:17 in Panjabi 17 ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Galatians 4:19 in Panjabi 19 ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Philippians 4:19 in Panjabi 19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ ।
Colossians 1:5 in Panjabi 5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ ।
Colossians 2:3 in Panjabi 3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।
1 Timothy 1:1 in Panjabi 1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
Revelation 3:20 in Panjabi 20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ । ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ ।