Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
Other Translations King James Version (KJV) Which is come unto you, as it is in all the world; and bringeth forth fruit, as it doth also in you, since the day ye heard of it, and knew the grace of God in truth:
American Standard Version (ASV) which is come unto you; even as it is also in all the world bearing fruit and increasing, as `it doth' in you also, since the day ye heard and knew the grace of God in truth;
Bible in Basic English (BBE) Which has come to you; and which in all the world is giving fruit and increase, as it has done in you from the day when it came to your ears and you had true knowledge of the grace of God;
Darby English Bible (DBY) which are come to you, as [they are] in all the world, [and] are bearing fruit and growing, even as also among you, from the day ye heard [them] and knew indeed the grace of God, in truth:
World English Bible (WEB) which has come to you; even as it is in all the world and is bearing fruit and growing, as it does in you also, since the day you heard and knew the grace of God in truth;
Young's Literal Translation (YLT) which is present to you, as also in all the world, and is bearing fruit, as also in you, from the day in which ye heard, and knew the grace of God in truth;
Cross Reference Psalm 98:3 in Panjabi 3 ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫਤਿਹ ਨੂੰ ਡਿੱਠਾ ਹੈ ।
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Matthew 24:14 in Panjabi 14 ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Mark 4:8 in Panjabi 8 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁੱਝ ਤੀਹ ਗੁਣਾ, ਕੁੱਝ ਸੱਠ ਗੁਣਾ, ਕੁੱਝ ਸੌ ਗੁਣਾ ਫੱਲ ਦਿੱਤਾ ।
Mark 4:26 in Panjabi 26 ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
John 4:23 in Panjabi 23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ । ਉਹ ਸਮਾਂ ਆਣ ਪੁੱਜਾ ਹੈ । ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Acts 11:18 in Panjabi 18 ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ ! ।
Acts 12:24 in Panjabi 24 ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Romans 1:13 in Panjabi 13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁੱਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ ।
Romans 10:17 in Panjabi 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ।
Romans 15:19 in Panjabi 19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਮ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ ।
Romans 15:28 in Panjabi 28 ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ ।
Romans 16:26 in Panjabi 26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 10:14 in Panjabi 14 ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ ।
Ephesians 3:2 in Panjabi 2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ !
Ephesians 4:21 in Panjabi 21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ !
Ephesians 4:23 in Panjabi 23 ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ !
Ephesians 5:9 in Panjabi 9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ ।
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Philippians 4:17 in Panjabi 17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
1 Peter 5:12 in Panjabi 12 ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ