Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
Other Translations King James Version (KJV) For this cause we also, since the day we heard it, do not cease to pray for you, and to desire that ye might be filled with the knowledge of his will in all wisdom and spiritual understanding;
American Standard Version (ASV) For this cause we also, since the day we heard `it', do not cease to pray and make request for you, that ye may be filled with the knowledge of his will in all spiritual wisdom and understanding,
Bible in Basic English (BBE) For this reason, we, from the day when we had word of it, keep on in prayer for you, that you may be full of the knowledge of his purpose, with all wisdom and experience of the Spirit,
Darby English Bible (DBY) For this reason *we* also, from the day we heard [of your faith and love], do not cease praying and asking for you, to the end that ye may be filled with the full knowledge of his will, in all wisdom and spiritual understanding,
World English Bible (WEB) For this cause, we also, since the day we heard this, don't cease praying and making requests for you, that you may be filled with the knowledge of his will in all spiritual wisdom and understanding,
Young's Literal Translation (YLT) Because of this, we also, from the day in which we heard, do not cease praying for you, and asking that ye may be filled with the full knowledge of His will in all wisdom and spiritual understanding,
Cross Reference 1 Samuel 12:23 in Panjabi 23 ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ । ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ ।
Psalm 119:99 in Panjabi 99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ,ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ ।
Psalm 143:10 in Panjabi 10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ ।
John 7:17 in Panjabi 17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ ।
Acts 12:5 in Panjabi 5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ ।
Romans 1:8 in Panjabi 8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ ।
Romans 12:2 in Panjabi 2 ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ ।
1 Corinthians 1:5 in Panjabi 5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ ।
Ephesians 1:8 in Panjabi 8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ !
Ephesians 1:15 in Panjabi 15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ !
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !
Ephesians 5:10 in Panjabi 10 ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ !
Ephesians 5:17 in Panjabi 17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ ।
Ephesians 6:6 in Panjabi 6 ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ ।
Philippians 1:4 in Panjabi 4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ ।
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Colossians 1:3 in Panjabi 3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾਂ ਕਰਦੇ ਹਾਂ ।
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
Colossians 4:5 in Panjabi 5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ ।
Colossians 4:12 in Panjabi 12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ ।
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
1 Thessalonians 5:17 in Panjabi 17 ਹਰ ਰੋਜ਼ ਪ੍ਰਾਰਥਨਾ ਕਰੋ ।
2 Thessalonians 1:11 in Panjabi 11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ ।
2 Timothy 1:3 in Panjabi 3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ ।
Philemon 1:4 in Panjabi 4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ ।
Hebrews 10:36 in Panjabi 36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 Peter 2:15 in Panjabi 15 ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 2:17 in Panjabi 17 ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।