Colossians 2:12 in Panjabi 12 ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ ।
Other Translations King James Version (KJV) Buried with him in baptism, wherein also ye are risen with him through the faith of the operation of God, who hath raised him from the dead.
American Standard Version (ASV) having been buried with him in baptism, wherein ye were also raised with him through faith in the working of God, who raised him from the dead.
Bible in Basic English (BBE) Having been put to death with him in baptism, by which you came to life again with him, through faith in the working of God, who made him come back from the dead.
Darby English Bible (DBY) buried with him in baptism, in which ye have been also raised with [him] through faith of the working of God who raised him from among the dead.
World English Bible (WEB) having been buried with him in baptism, in which you were also raised with him through faith in the working of God, who raised him from the dead.
Young's Literal Translation (YLT) being buried with him in the baptism, in which also ye rose with `him' through the faith of the working of God, who did raise him out of the dead.
Cross Reference Luke 17:5 in Panjabi 5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ ।
John 1:12 in Panjabi 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ ।
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Romans 4:24 in Panjabi 24 ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।
Romans 6:3 in Panjabi 3 ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ ?
Romans 6:8 in Panjabi 8 ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ ।
Romans 7:4 in Panjabi 4 ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ ।
1 Corinthians 12:13 in Panjabi 13 ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ ।
1 Corinthians 15:20 in Panjabi 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
Galatians 3:27 in Panjabi 27 ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Ephesians 2:8 in Panjabi 8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ !
Ephesians 3:7 in Panjabi 7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ !
Ephesians 3:17 in Panjabi 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
Ephesians 4:5 in Panjabi 5 ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ ।
Ephesians 5:14 in Panjabi 14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
Philippians 1:29 in Panjabi 29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Hebrews 6:2 in Panjabi 2 ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
James 1:16 in Panjabi 16 ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ ।
1 Peter 3:21 in Panjabi 21 ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ