Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
Other Translations King James Version (KJV) Let no man beguile you of your reward in a voluntary humility and worshipping of angels, intruding into those things which he hath not seen, vainly puffed up by his fleshly mind,
American Standard Version (ASV) Let no man rob you of your prize by a voluntary humility and worshipping of the angels, dwelling in the things which he hath seen, vainly puffed up by his fleshly mind,
Bible in Basic English (BBE) Let no man take your reward from you by consciously making little of himself and giving worship to angels; having his thoughts fixed on the things which he has seen, being foolishly lifted up in his natural mind,
Darby English Bible (DBY) Let no one fraudulently deprive you of your prize, doing his own will in humility and worship of angels, entering into things which he has not seen, vainly puffed up by the mind of his flesh,
World English Bible (WEB) Let no one rob you of your prize by a voluntary humility and worshipping of the angels, dwelling in the things which he has not seen, vainly puffed up by his fleshly mind,
Young's Literal Translation (YLT) let no one beguile you of your prize, delighting in humble-mindedness and `in' worship of the messengers, intruding into the things he hath not seen, being vainly puffed up by the mind of his flesh,
Cross Reference Genesis 3:13 in Panjabi 13 ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ ।
Numbers 25:18 in Panjabi 18 ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ ।
Deuteronomy 29:29 in Panjabi 29 ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ ।
Job 38:2 in Panjabi 2 “ਇਹ ਕੌਣ ਹੈ ਜਿਹੜਾ ਗਿਆਨਹੀਨ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ ?
Psalm 138:1 in Panjabi 1 ਦਾਊਦ ਦਾ ਭਜਨ ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ ।
Isaiah 57:9 in Panjabi 9 ਤੂੰ ਤੇਲ ਲਾ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ !
Ezekiel 13:3 in Panjabi 3 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁੱਝ ਨਹੀਂ ਵੇਖਿਆ ।
Daniel 11:38 in Panjabi 38 ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Romans 1:25 in Panjabi 25 ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ ।
Romans 8:6 in Panjabi 6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
1 Corinthians 3:3 in Panjabi 3 ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ ?
1 Corinthians 4:18 in Panjabi 18 ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ ।
1 Corinthians 8:1 in Panjabi 1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ । ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ ।
1 Corinthians 8:5 in Panjabi 5 ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ ।
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
1 Corinthians 13:4 in Panjabi 4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ । ਪਿਆਰ ਖੁਣਸ ਨਹੀਂ ਕਰਦਾ । ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
2 Corinthians 12:20 in Panjabi 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Philippians 3:14 in Panjabi 14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ ।
Colossians 2:4 in Panjabi 4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ ।
Colossians 2:8 in Panjabi 8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੁੱਖ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ ।
Colossians 2:23 in Panjabi 23 ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ ।
1 Timothy 1:7 in Panjabi 7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
James 3:14 in Panjabi 14 ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
1 John 2:26 in Panjabi 26 ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ ।
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
2 John 1:7 in Panjabi 7 ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ । ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ ।
Revelation 3:11 in Panjabi 11 ਮੈਂ ਛੇਤੀ ਆਉਂਦਾ ਹਾਂ । ਜੋ ਕੁੱਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।
Revelation 22:8 in Panjabi 8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ ।