Colossians 2:8 in Panjabi 8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੁੱਖ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ ।
Other Translations King James Version (KJV) Beware lest any man spoil you through philosophy and vain deceit, after the tradition of men, after the rudiments of the world, and not after Christ.
American Standard Version (ASV) Take heed lest there shall be any one that maketh spoil of you through his philosophy and vain deceit, after the tradition of men, after the rudiments of the world, and not after Christ:
Bible in Basic English (BBE) Take care that no one takes you away by force, through man's wisdom and deceit, going after the beliefs of men and the theories of the world, and not after Christ:
Darby English Bible (DBY) See that there be no one who shall lead *you* away as a prey through philosophy and vain deceit, according to the teaching of men, according to the elements of the world, and not according to Christ.
World English Bible (WEB) Be careful that you don't let anyone rob you through his philosophy and vain deceit, after the tradition of men, after the elements of the world, and not after Christ.
Young's Literal Translation (YLT) See that no one shall be carrying you away as spoil through the philosophy and vain deceit, according to the deliverance of men, according to the rudiments of the world, and not according to Christ,
Cross Reference Deuteronomy 6:12 in Panjabi 12 ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਉ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ ।
Song of Solomon 2:15 in Panjabi 15 ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ ।
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Matthew 7:15 in Panjabi 15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ ।
Matthew 10:17 in Panjabi 17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ ।
Matthew 15:2 in Panjabi 2 ਤੇਰੇ ਚੇਲੇ ਪੁਰਖਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ ?
Matthew 16:6 in Panjabi 6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ।
Mark 7:3 in Panjabi 3 ( ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ ।
Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Acts 17:32 in Panjabi 32 ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁੱਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
1 Corinthians 1:19 in Panjabi 19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।
1 Corinthians 3:18 in Panjabi 18 ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ । ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ ।
1 Corinthians 15:35 in Panjabi 35 ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ ?
2 Corinthians 10:5 in Panjabi 5 ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ ।
Galatians 1:14 in Panjabi 14 ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ ।
Galatians 4:3 in Panjabi 3 ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਗੱਲਾਂ ਦੇ ਬੰਧਨ ਵਿੱਚ ਸੀ ।
Galatians 4:9 in Panjabi 9 ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ ?
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Ephesians 4:20 in Panjabi 20 ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ !
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Philippians 3:2 in Panjabi 2 ਕੁੱਤਿਆਂ ਤੋਂ ਸੁਚੇਤ ਰਹੋ । ਕੁਕਰਮੀਆਂ ਤੋਂ ਸੁਚੇਤ ਰਹੋ । ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
Colossians 2:20 in Panjabi 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੁੱਖ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ ।
Colossians 2:22 in Panjabi 22 ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ ।
1 Timothy 6:20 in Panjabi 20 ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ ।
2 Timothy 2:17 in Panjabi 17 ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ । ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ ।
2 Timothy 3:13 in Panjabi 13 ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
2 Peter 3:17 in Panjabi 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।
2 John 1:8 in Panjabi 8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ ।