Cross Reference Deuteronomy 6:6 in Panjabi 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ ।
Deuteronomy 11:18 in Panjabi 18 ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ ।
1 Kings 3:9 in Panjabi 9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਂ ਕੌਣ ਕਰ ਸਕਦਾ ਹੈ ?
1 Kings 3:28 in Panjabi 28 ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ ।
1 Chronicles 25:7 in Panjabi 7 ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ ।
Nehemiah 12:46 in Panjabi 46 ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ ।
Job 23:12 in Panjabi 12 ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ ।
Psalm 28:7 in Panjabi 7 ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ ।
Psalm 30:11 in Panjabi 11 ਤੂੰ ਮੇਰੇ ਪਿੱਟਣ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ ।
Psalm 32:7 in Panjabi 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ । ਸਲਹ ।
Psalm 47:6 in Panjabi 6 ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ !
Psalm 71:23 in Panjabi 23 ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ ।
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Psalm 119:11 in Panjabi 11 ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ ।
Psalm 119:54 in Panjabi 54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ ।
Psalm 138:1 in Panjabi 1 ਦਾਊਦ ਦਾ ਭਜਨ ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Proverbs 14:8 in Panjabi 8 ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ ।
Proverbs 18:1 in Panjabi 1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ ।
Song of Solomon 1:1 in Panjabi 1 ਸੁਲੇਮਾਨ ਦਾ ਸਰੇਸ਼ਟ ਗੀਤ ।
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 10:2 in Panjabi 2 ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ !
Isaiah 26:1 in Panjabi 1 ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ ।
Isaiah 30:29 in Panjabi 29 ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ ।
Jeremiah 15:16 in Panjabi 16 ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ ।
Matthew 26:30 in Panjabi 30 ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ ।
Luke 2:51 in Panjabi 51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
John 15:7 in Panjabi 7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।”
Romans 10:17 in Panjabi 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ।
Romans 15:14 in Panjabi 14 ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ ।
1 Corinthians 14:15 in Panjabi 15 ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ ।
1 Corinthians 14:26 in Panjabi 26 ਸੋ ਭਰਾਵੋ, ਗੱਲ ਕੀ ਹੈ ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ । ਸਭ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 5:17 in Panjabi 17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ ।
Ephesians 5:19 in Panjabi 19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
Colossians 4:6 in Panjabi 6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ ।
1 Thessalonians 4:18 in Panjabi 18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ ।
1 Thessalonians 5:11 in Panjabi 11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ ।
2 Thessalonians 3:15 in Panjabi 15 ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
Titus 3:6 in Panjabi 6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Hebrews 12:12 in Panjabi 12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ ।
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
James 5:13 in Panjabi 13 ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ ? ਤਾਂ ਉਹ ਪ੍ਰਾਰਥਨਾ ਕਰੇ । ਜੇ ਕੋਈ ਅਨੰਦ ਹੈ ? ਤਾਂ ਉਹ ਭਜ਼ਨ ਗਾਵੇ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
1 John 2:14 in Panjabi 14 ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ ।
1 John 2:24 in Panjabi 24 ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ । ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ ।
1 John 2:27 in Panjabi 27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁੱਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ ।
2 John 1:2 in Panjabi 2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 14:3 in Panjabi 3 ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।