Colossians 3:22 in Panjabi 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ ।
Other Translations King James Version (KJV) Servants, obey in all things your masters according to the flesh; not with eyeservice, as menpleasers; but in singleness of heart, fearing God;
American Standard Version (ASV) Servants, obey in all things them that are your masters according to the flesh; not with eye-service, as men-pleasers, but in singleness of heart, fearing the Lord:
Bible in Basic English (BBE) Servants, in all things do the orders of your natural masters; not only when their eyes are on you, as pleasers of men, but with all your heart, fearing the Lord:
Darby English Bible (DBY) Bondmen, obey in all things your masters according to flesh; not with eye-services, as men-pleasers, but in simplicity of heart, fearing the Lord.
World English Bible (WEB) Servants, obey in all things those who are your masters according to the flesh, not just when they are looking, as men-pleasers, but in singleness of heart, fearing God.
Young's Literal Translation (YLT) The servants! obey in all things those who are masters according to the flesh, not in eye-service as men-pleasers, but in simplicity of heart, fearing God;
Cross Reference Genesis 42:18 in Panjabi 18 ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ।
Nehemiah 5:9 in Panjabi 9 ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ ?
Nehemiah 5:15 in Panjabi 15 ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈ ਮੰਨਦਾ ਸੀ ।
Psalm 123:2 in Panjabi 2 ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਿਨ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ ।
Ecclesiastes 5:7 in Panjabi 7 ਸੁਪਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Ecclesiastes 12:13 in Panjabi 13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ ।
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Matthew 6:22 in Panjabi 22 ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ ।
Matthew 8:9 in Panjabi 9 ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ ! ਤਾਂ ਉਹ ਕਰਦਾ ਹੈ ।
Luke 6:46 in Panjabi 46 ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ ?
Luke 7:8 in Panjabi 8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ । ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ ।
Acts 2:46 in Panjabi 46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Galatians 1:10 in Panjabi 10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Colossians 3:20 in Panjabi 20 ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ ।
1 Thessalonians 2:4 in Panjabi 4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ ।
1 Timothy 6:1 in Panjabi 1 ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ ।
Titus 2:9 in Panjabi 9 ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ ।
Philemon 1:16 in Panjabi 16 ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ !
1 Peter 2:18 in Panjabi 18 ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l