Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
Other Translations King James Version (KJV) Mortify therefore your members which are upon the earth; fornication, uncleanness, inordinate affection, evil concupiscence, and covetousness, which is idolatry:
American Standard Version (ASV) Put to death therefore your members which are upon the earth: fornication, uncleanness, passion, evil desire, and covetousness, which is idolatry;
Bible in Basic English (BBE) Then put to death your bodies which are of the earth; wrong use of the flesh, unclean things, passion, evil desires and envy, which is the worship of strange gods;
Darby English Bible (DBY) Put to death therefore your members which [are] upon the earth, fornication, uncleanness, vile passions, evil lust, and unbridled desire, which is idolatry.
World English Bible (WEB) Put to death therefore your members which are on the earth: sexual immorality, uncleanness, depraved passion, evil desire, and covetousness, which is idolatry;
Young's Literal Translation (YLT) Put to death, then, your members that `are' upon the earth -- whoredom, uncleanness, passion, evil desire, and the covetousness, which is idolatry --
Cross Reference Matthew 15:19 in Panjabi 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
Romans 1:26 in Panjabi 26 ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ ।
Romans 1:29 in Panjabi 29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਚੁਗਲੀ ਕਰਨ ਵਾਲੇ
Romans 6:6 in Panjabi 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ ।
Romans 6:13 in Panjabi 13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ ।
Romans 7:5 in Panjabi 5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ ।
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Romans 7:23 in Panjabi 23 ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ ।
Romans 8:13 in Panjabi 13 ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ ।
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
1 Corinthians 5:10 in Panjabi 10 ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 6:13 in Panjabi 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ ।
1 Corinthians 6:18 in Panjabi 18 ਹਰਾਮਕਾਰੀ ਤੋਂ ਭੱਜੋ । ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ ।
1 Corinthians 10:6 in Panjabi 6 ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 4:19 in Panjabi 19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ !
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
1 Thessalonians 4:5 in Panjabi 5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ ।
Hebrews 12:16 in Panjabi 16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।