Daniel 1:17 in Panjabi 17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ ।
Other Translations King James Version (KJV) As for these four children, God gave them knowledge and skill in all learning and wisdom: and Daniel had understanding in all visions and dreams.
American Standard Version (ASV) Now as for these four youths, God gave them knowledge and skill in all learning and wisdom: and Daniel had understanding in all visions and dreams.
Bible in Basic English (BBE) Now as for these four young men, God gave them knowledge and made them expert in all book-learning and wisdom: and Daniel was wise in all visions and dreams.
Darby English Bible (DBY) As for these four youths, God gave them knowledge and skill in all learning and wisdom; and Daniel had understanding in all visions and dreams.
World English Bible (WEB) Now as for these four youths, God gave them knowledge and skill in all learning and wisdom: and Daniel had understanding in all visions and dreams.
Young's Literal Translation (YLT) As to these four lads, God hath given to them knowledge and understanding in every `kind of' literature, and wisdom; and Daniel hath given instruction about every `kind of' vision and dreams.
Cross Reference Genesis 41:8 in Panjabi 8 ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
1 Kings 3:12 in Panjabi 12 ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ ।
1 Kings 3:28 in Panjabi 28 ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ ।
1 Kings 4:29 in Panjabi 29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
2 Chronicles 1:10 in Panjabi 10 ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ-ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ ।
2 Chronicles 1:12 in Panjabi 12 ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਕਿ ਨਾ ਤਾਂ ਤੇਰੇ ਕੋਲੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ ।
2 Chronicles 26:5 in Panjabi 5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵੰਦ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ ।
Job 32:8 in Panjabi 8 ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ ।
Psalm 119:98 in Panjabi 98 ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ,ਕਿਉਂ ਜੋ ਉਹ ਸਦਾ ਮੇਰੇ ਨਾਲ ਹੈ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Isaiah 28:26 in Panjabi 26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ ।
Ezekiel 28:3 in Panjabi 3 ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ !
Daniel 2:19 in Panjabi 19 ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ ।
Daniel 2:21 in Panjabi 21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ ।
Daniel 2:23 in Panjabi 23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ ।
Daniel 4:9 in Panjabi 9 ਹੇ ਬੇਲਟਸ਼ਸੱਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ ।
Daniel 5:11 in Panjabi 11 ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ,ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ ।
Daniel 5:14 in Panjabi 14 ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ ।
Daniel 7:1 in Panjabi 1 ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ ।
Daniel 8:1 in Panjabi 1 ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋ ਇੱਕ ਹੋਰ ਦਰਸ਼ਣ ਵੇਖਿਆ ।
Daniel 10:1 in Panjabi 1 ਫ਼ਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
Acts 6:10 in Panjabi 10 ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ ।
Acts 7:10 in Panjabi 10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ ।
Acts 7:22 in Panjabi 22 ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ ।
1 Corinthians 12:7 in Panjabi 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।