Daniel 10:1 in Panjabi 1 ਫ਼ਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ ।
Other Translations King James Version (KJV) In the third year of Cyrus king of Persia a thing was revealed unto Daniel, whose name was called Belteshazzar; and the thing was true, but the time appointed was long: and he understood the thing, and had understanding of the vision.
American Standard Version (ASV) In the third year of Cyrus king of Persia a thing was revealed unto Daniel, whose name was called Belteshazzar; and the thing was true, even a great warfare: and he understood the thing, and had understanding of the vision.
Bible in Basic English (BBE) In the third year of Cyrus, king of Persia, a secret was unfolded to Daniel, whose name was Belteshazzar; and the thing was true, even a hard work: and he had knowledge of it, and the vision was clear to him.
Darby English Bible (DBY) In the third year of Cyrus king of Persia a thing was revealed unto Daniel, whose name was called Belteshazzar; and the thing is true, but the appointed time of trial is long; and he understood the thing, and had understanding of the vision.
World English Bible (WEB) In the third year of Cyrus king of Persia a thing was revealed to Daniel, whose name was called Belteshazzar; and the thing was true, even a great warfare: and he understood the thing, and had understanding of the vision.
Young's Literal Translation (YLT) In the third year of Cyrus king of Persia, a thing is revealed to Daniel, whose name is called Belteshazzar, and the thing `is' true, and the warfare `is' great: and he hath understood the thing, and hath understanding about the appearance.
Cross Reference Genesis 41:32 in Panjabi 32 ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ ।
2 Chronicles 36:22 in Panjabi 22 ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ
Ezra 1:7 in Panjabi 7 ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ ।
Ezra 3:7 in Panjabi 7 ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫਾ ਨੂੰ ਲਿਆਉਣ ।
Ezra 4:3 in Panjabi 3 ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ ।”
Ezra 4:5 in Panjabi 5 ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ ।
Ezra 5:13 in Panjabi 13 ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ ।
Ezra 6:3 in Panjabi 3 “ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ । ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ ।
Ezra 6:14 in Panjabi 14 ਤਦ ਯਹੂਦੀਆਂ ਦੇ ਬਜ਼ੁਰਗ, ਹਗੱਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ । ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ ।
Isaiah 44:28 in Panjabi 28 ਮੈਂ ਜੋ ਖੋਰੁਸ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ ।
Daniel 1:7 in Panjabi 7 ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ ।
Daniel 1:17 in Panjabi 17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ ।
Daniel 1:21 in Panjabi 21 ਦਾਨੀਏਲ ਖੋਰਸ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ ।
Daniel 2:21 in Panjabi 21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ ।
Daniel 4:8 in Panjabi 8 ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ਸੱਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,
Daniel 5:12 in Panjabi 12 ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ਸੱਰ ਰੱਖਿਆ ਸੀ । ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ ।
Daniel 5:17 in Panjabi 17 ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ ।
Daniel 6:28 in Panjabi 28 ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਖੋਰਸ ਰਾਜਾ ਸੀ, ਸਫ਼ਲ ਹੋਇਆ ਸੀ ।
Daniel 8:16 in Panjabi 16 ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਊਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ !
Daniel 8:26 in Panjabi 26 ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ ।
Daniel 9:22 in Panjabi 22 ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ ।
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ ।
Daniel 11:2 in Panjabi 2 ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ । ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ ।
Daniel 12:4 in Panjabi 4 ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ । ਬਥੇਰੇ ਇਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ ।
Daniel 12:9 in Panjabi 9 ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ ।
Luke 1:20 in Panjabi 20 ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ ।
Revelation 19:9 in Panjabi 9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ ।