Daniel 10:16 in Panjabi 16 ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗ ਸੀ ਮੇਰੇ ਬੁਲ੍ਹਾਂ ਨੂੰ ਛੁਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ ।
Other Translations King James Version (KJV) And, behold, one like the similitude of the sons of men touched my lips: then I opened my mouth, and spake, and said unto him that stood before me, O my lord, by the vision my sorrows are turned upon me, and I have retained no strength.
American Standard Version (ASV) And, behold, one in the likeness of the sons of men touched my lips: then I opened my mouth, and spake and said unto him that stood before me, O my lord, by reason of the vision my sorrows are turned upon me, and I retain no strength.
Bible in Basic English (BBE) Then one whose form was like the sons of men put his finger on my lips; and opening my mouth, I said to him who was before me, O my lord, because of the vision my pains have come on me, and I have no more strength.
Darby English Bible (DBY) And behold, one after the likeness of the sons of men touched my lips; and I opened my mouth and spoke, and said unto him that stood before me, My lord, by reason of the vision my pains are turned upon me, and I retain no strength.
World English Bible (WEB) Behold, one in the likeness of the sons of men touched my lips: then I opened my mouth, and spoke and said to him who stood before me, my lord, by reason of the vision my sorrows are turned on me, and I retain no strength.
Young's Literal Translation (YLT) and lo, as the manner of the sons of men, he is striking against my lips, and I open my mouth, and I speak, and say unto him who is standing over-against me: My lord, by the appearance turned have been my pangs against me, and I have retained no power.
Cross Reference Exodus 4:10 in Panjabi 10 ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ ।
Exodus 4:13 in Panjabi 13 ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ । ”
Joshua 5:14 in Panjabi 14 ਉਸ ਨੇ ਆਖਿਆ, ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ ?
Judges 6:13 in Panjabi 13 ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ ? ਅਤੇ ਉਹ ਸਾਰੇ ਅਚਰਜ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ ।”
Judges 6:15 in Panjabi 15 ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ ।'”
Judges 13:8 in Panjabi 8 ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ ।”
Ecclesiastes 1:18 in Panjabi 18 ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ ।
Isaiah 6:7 in Panjabi 7 ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ ।
Jeremiah 1:9 in Panjabi 9 ਤਾਂ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੁਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
Ezekiel 1:26 in Panjabi 26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁੱਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ ।
Ezekiel 3:27 in Panjabi 27 ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ ।
Ezekiel 33:22 in Panjabi 22 ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ । ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ ।
Daniel 7:15 in Panjabi 15 ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ ।
Daniel 7:28 in Panjabi 28 ਉਹ ਗੱਲ ਐਥੇ ਮੁੱਕ ਗਈ । ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ ।
Daniel 8:15 in Panjabi 15 ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ ।
Daniel 8:17 in Panjabi 17 ਫਿਰ ਜਿਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ ।
Daniel 8:27 in Panjabi 27 ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ ।
Daniel 9:21 in Panjabi 21 ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਈਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ । ਇਹ ਤ੍ਰਿਕਾਲਾਂ ਦੀ ਭੇਂਟ ਚੜਾਉਣ ਦੇ ਵੇਲੇ ਦੇ ਲਗਭਗ ਸੀ
Daniel 10:5 in Panjabi 5 ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫ਼ਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ ।
Daniel 10:8 in Panjabi 8 ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ ।
Daniel 10:17 in Panjabi 17 ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ ।
Daniel 12:8 in Panjabi 8 ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ । ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ ?
Luke 1:64 in Panjabi 64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
John 20:28 in Panjabi 28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ ।”
Philippians 2:7 in Panjabi 7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ।
Revelation 1:13 in Panjabi 13 ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ ।