Daniel 10:19 in Panjabi 19 ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ ! ਜ਼ੋਰ ਫੜ, ਹਾਂ, ਬਲਵਾਨ ਹੋ ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ !
Other Translations King James Version (KJV) And said, O man greatly beloved, fear not: peace be unto thee, be strong, yea, be strong. And when he had spoken unto me, I was strengthened, and said, Let my lord speak; for thou hast strengthened me.
American Standard Version (ASV) And he said, O man greatly beloved, fear not: peace be unto thee, be strong, yea, be strong. And when he spake unto me, I was strengthened, and said, Let my lord speak; for thou hast strengthened me.
Bible in Basic English (BBE) Then he said, It is clear to you why I have come to you. And now I will give you an account of what is recorded in the true writings:
Darby English Bible (DBY) and he said, Fear not, man greatly beloved; peace be unto thee, be strong, yea, be strong. And as he was speaking with me I was strengthened, and I said, Let my lord speak; for thou hast strengthened me.
World English Bible (WEB) He said, "Greatly beloved man, don't be afraid: peace be to you, be strong, yes, be strong." When he spoke to me, I was strengthened, and said, "Let my lord speak; for you have strengthened me."
Young's Literal Translation (YLT) and he saith: Do not fear, O man greatly desired, peace to thee, be strong, yea, be strong; and when he speaketh with me, I have strengthened myself, and I say, Let my lord speak, for thou hast strengthened me.
Cross Reference Joshua 1:6 in Panjabi 6 ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
Judges 6:23 in Panjabi 23 ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ । ਨਾ ਡਰ, ਤੂੰ ਮਰੇਂਗਾ ਨਹੀਂ ।”
1 Samuel 3:9 in Panjabi 9 ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ । ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ ।
Psalm 138:3 in Panjabi 3 ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ ।
Isaiah 35:4 in Panjabi 4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Daniel 9:23 in Panjabi 23 ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ ।
Daniel 10:11 in Panjabi 11 ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ ।
Daniel 10:18 in Panjabi 18 ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ ।
Haggai 2:4 in Panjabi 4 ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 8:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ ।
Zechariah 8:13 in Panjabi 13 ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ । ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ !
Luke 24:36 in Panjabi 36 ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ ।
John 11:3 in Panjabi 3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ ।”
John 11:5 in Panjabi 5 ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ ।
John 11:36 in Panjabi 36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ ।”
John 14:27 in Panjabi 27 “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ । ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ । ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ ।”
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
John 19:26 in Panjabi 26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ ! ਇਹ ਰਿਹਾ ਤੇਰਾ ਪੁੱਤਰ ।”
John 21:20 in Panjabi 20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ”
1 Corinthians 16:13 in Panjabi 13 ਜਾਗਦੇ ਰਹੋ । ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 6:10 in Panjabi 10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ !
2 Timothy 2:1 in Panjabi 1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ