Daniel 11:27 in Panjabi 27 ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਿਹਰਾਏ ਹੋਏ ਵੇਲੇ ਸਿਰ ਹੋਵੇਗਾ ।
Other Translations King James Version (KJV) And both of these kings' hearts shall be to do mischief, and they shall speak lies at one table; but it shall not prosper: for yet the end shall be at the time appointed.
American Standard Version (ASV) And as for both these kings, their hearts shall be to do mischief, and they shall speak lies at one table: but it shall not prosper; for yet the end shall be at the time appointed.
Bible in Basic English (BBE) And as for these two kings, their hearts will be fixed on doing evil and they will say false words at one table; but it will come to nothing: for the end will be at the time fixed.
Darby English Bible (DBY) And both these kings' hearts [shall meditate] mischief, and they shall speak lies at one table; but it shall not prosper; for yet the end shall be at the time appointed.
World English Bible (WEB) As for both these kings, their hearts shall be to do mischief, and they shall speak lies at one table: but it shall not prosper; for yet the end shall be at the time appointed.
Young's Literal Translation (YLT) `And both of the kings' hearts `are' to do evil, and at one table they speak lies, and it doth not prosper, for yet the end `is' at a time appointed.
Cross Reference 2 Samuel 13:26 in Panjabi 26 ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ । ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ ?
Psalm 12:2 in Panjabi 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ ।
Psalm 52:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਬੀਮਲਕ ਦੇ ਘਰ ਗਿਆ ਹੈ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ ।
Psalm 58:2 in Panjabi 2 ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ ?
Psalm 62:9 in Panjabi 9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ ।
Psalm 64:6 in Panjabi 6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ !” ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ ।
Proverbs 12:20 in Panjabi 20 ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ ।
Proverbs 19:21 in Panjabi 21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ ।
Proverbs 23:6 in Panjabi 6 ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
Proverbs 26:23 in Panjabi 23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ ।
Jeremiah 9:3 in Panjabi 3 ਉਹ ਆਪਣੀ ਜੀਭ ਨੂੰ ਧਣੁਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ ।
Jeremiah 41:1 in Panjabi 1 ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
Ezekiel 17:9 in Panjabi 9 ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ ।
Daniel 8:19 in Panjabi 19 ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੇਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ ।
Daniel 10:1 in Panjabi 1 ਫ਼ਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ ।
Daniel 11:29 in Panjabi 29 ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ ।
Daniel 11:35 in Panjabi 35 ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਅਖੀਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ ।
Daniel 11:40 in Panjabi 40 ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫਰੇਗਾ ਅਤੇ ਲੰਘੇਗਾ ।
Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Acts 1:7 in Panjabi 7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ ।
Acts 17:31 in Panjabi 31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।
1 Thessalonians 5:1 in Panjabi 1 ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁੱਝ ਵੀ ਲਿਖਣ ਦੀ ਜ਼ਰੂਰਤ ਨਹੀਂ ।