Daniel 11:32 in Panjabi 32 ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ
Other Translations King James Version (KJV) And such as do wickedly against the covenant shall he corrupt by flatteries: but the people that do know their God shall be strong, and do exploits.
American Standard Version (ASV) And such as do wickedly against the covenant shall he pervert by flatteries; but the people that know their God shall be strong, and do `exploits'.
Bible in Basic English (BBE) And those who do evil against the agreement will be turned to sin by his fair words: but the people who have knowledge of their God will be strong and do well.
Darby English Bible (DBY) And such as do wickedly against the covenant shall he pervert by flatteries; but the people that know their God shall be strong, and shall act.
World English Bible (WEB) Such as do wickedly against the covenant shall he pervert by flatteries; but the people who know their God shall be strong, and do [exploits].
Young's Literal Translation (YLT) And those acting wickedly `against' the covenant, he defileth by flatteries; and the people knowing their God are strong, and have wrought.
Cross Reference 1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Proverbs 19:5 in Panjabi 5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ ।
Proverbs 26:28 in Panjabi 28 ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ਼ ਕਰਦਾ ਹੈ ।
Jeremiah 31:34 in Panjabi 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪ ਫਿਰ ਚੇਤੇ ਨਾ ਕਰਾਂਗਾ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Micah 7:15 in Panjabi 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ ।
Zechariah 9:13 in Panjabi 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ ।
Zechariah 10:3 in Panjabi 3 ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ ।
Zechariah 10:12 in Panjabi 12 ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ ।
Zechariah 12:3 in Panjabi 3 ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ । ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ ।
Zechariah 14:1 in Panjabi 1 ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
2 Corinthians 4:3 in Panjabi 3 ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
2 Timothy 2:1 in Panjabi 1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ ।
Hebrews 10:32 in Panjabi 32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ ।
1 John 2:3 in Panjabi 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
Revelation 6:11 in Panjabi 11 ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ !
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 12:7 in Panjabi 7 ਫੇਰ ਸਵਰਗ ਵਿੱਚ ਯੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ ।
Revelation 13:12 in Panjabi 12 ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ ।