Daniel 11:33 in Panjabi 33 ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ ।
Other Translations King James Version (KJV) And they that understand among the people shall instruct many: yet they shall fall by the sword, and by flame, by captivity, and by spoil, many days.
American Standard Version (ASV) And they that are wise among the people shall instruct many; yet they shall fall by the sword and by flame, by captivity and by spoil, `many' days.
Bible in Basic English (BBE) And those who are wise among the people will be the teachers of the mass of the people: but they will come to their downfall by the sword and by the flame, being made prisoners and undergoing loss for a long time.
Darby English Bible (DBY) And they that are wise among the people shall instruct the many; and they shall fall by the sword, and by flame, by captivity, and by spoil, [many] days.
World English Bible (WEB) Those who are wise among the people shall instruct many; yet they shall fall by the sword and by flame, by captivity and by spoil, [many] days.
Young's Literal Translation (YLT) And the teachers of the people give understanding to many; and they have stumbled by sword, and by flame, by captivity, and by spoil -- days.
Cross Reference Isaiah 32:3 in Panjabi 3 ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ ।
Daniel 12:3 in Panjabi 3 ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ ।
Daniel 12:10 in Panjabi 10 ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Matthew 10:21 in Panjabi 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Matthew 13:51 in Panjabi 51 ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ ।
Matthew 20:23 in Panjabi 23 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ ।
Matthew 24:9 in Panjabi 9 ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 16:2 in Panjabi 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
Acts 4:2 in Panjabi 2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ ।
Acts 11:26 in Panjabi 26 ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ ।
Acts 12:2 in Panjabi 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।
Acts 14:21 in Panjabi 21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ ।
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
2 Timothy 2:24 in Panjabi 24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ ।
2 Timothy 4:6 in Panjabi 6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ ।
Hebrews 11:34 in Panjabi 34 ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ ।
Hebrews 11:36 in Panjabi 36 ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।
Revelation 6:9 in Panjabi 9 ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 13:7 in Panjabi 7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।