Daniel 11:35 in Panjabi 35 ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਅਖੀਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ ।
Other Translations King James Version (KJV) And some of them of understanding shall fall, to try them, and to purge, and to make them white, even to the time of the end: because it is yet for a time appointed.
American Standard Version (ASV) And some of them that are wise shall fall, to refine them, and to purify, and to make them white, even to the time of the end; because it is yet for the time appointed.
Bible in Basic English (BBE) And some of those who are wise will have wisdom in testing themselves and making themselves clean, till the time of the end: for it is still for the fixed time.
Darby English Bible (DBY) And [some] of the wise shall fall, to try them, and to purge and to make them white, to the time of the end: for it shall yet be for the time appointed.
World English Bible (WEB) Some of those who are wise shall fall, to refine them, and to purify, and to make them white, even to the time of the end; because it is yet for the time appointed.
Young's Literal Translation (YLT) And some of the teachers do stumble for refining by them, and for purifying, and for making white -- till the end of the time, for `it is' yet for a time appointed.
Cross Reference Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Deuteronomy 8:16 in Panjabi 16 ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
2 Chronicles 32:31 in Panjabi 31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ ।
Proverbs 17:3 in Panjabi 3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ ।
Daniel 8:10 in Panjabi 10 ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ ।
Daniel 8:17 in Panjabi 17 ਫਿਰ ਜਿਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ ।
Daniel 8:19 in Panjabi 19 ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੇਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ ।
Daniel 9:27 in Panjabi 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ ।
Daniel 11:27 in Panjabi 27 ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਿਹਰਾਏ ਹੋਏ ਵੇਲੇ ਸਿਰ ਹੋਵੇਗਾ ।
Daniel 11:29 in Panjabi 29 ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ ।
Daniel 11:33 in Panjabi 33 ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ ।
Daniel 11:40 in Panjabi 40 ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫਰੇਗਾ ਅਤੇ ਲੰਘੇਗਾ ।
Daniel 12:4 in Panjabi 4 ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ । ਬਥੇਰੇ ਇਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ ।
Daniel 12:10 in Panjabi 10 ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ ।
Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 16:17 in Panjabi 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ ।
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Matthew 26:69 in Panjabi 69 ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
John 20:25 in Panjabi 25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ ।”
Acts 13:13 in Panjabi 13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ ।
Acts 15:37 in Panjabi 37 ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ ।
James 1:2 in Panjabi 2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ ।
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 14:15 in Panjabi 15 ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ !
Revelation 17:17 in Panjabi 17 ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ ।