Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Other Translations King James Version (KJV) And the king shall do according to his will; and he shall exalt himself, and magnify himself above every god, and shall speak marvellous things against the God of gods, and shall prosper till the indignation be accomplished: for that that is determined shall be done.
American Standard Version (ASV) And the king shall do according to his will; and he shall exalt himself, and magnify himself above every god, and shall speak marvellous things against the God of gods; and he shall prosper till the indignation be accomplished; for that which is determined shall be done.
Bible in Basic English (BBE) And the king will do his pleasure; he will put himself on high, lifting himself over every god, and saying things to be wondered at against the God of gods; and all will be well for him till the wrath is complete; for what has been purposed will be done.
Darby English Bible (DBY) And the king shall do according to his will; and he shall exalt himself, and magnify himself above every ùgod, and speak monstrous things against the ùGod of ùgods; and he shall prosper until the indignation be accomplished: for that which is determined shall be done.
World English Bible (WEB) The king shall do according to his will; and he shall exalt himself, and magnify himself above every god, and shall speak marvelous things against the God of gods; and he shall prosper until the indignation be accomplished; for that which is determined shall be done.
Young's Literal Translation (YLT) `And the king hath done according to his will, and exalteth himself, and magnifieth himself against every god, and against the God of gods he speaketh wonderful things, and hath prospered till the indignation hath been completed, for that which is determined hath been done.
Cross Reference Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Joshua 22:22 in Panjabi 22 ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ ।
Job 23:13 in Panjabi 13 ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
Psalm 33:10 in Panjabi 10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ ।
Psalm 136:2 in Panjabi 2 ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ ।
Proverbs 19:21 in Panjabi 21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ ।
Isaiah 10:25 in Panjabi 25 ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ ।
Isaiah 14:13 in Panjabi 13 ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ ।
Isaiah 26:20 in Panjabi 20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 4:35 in Panjabi 35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ ?
Daniel 7:8 in Panjabi 8 ਮੈਂ ਉਹਨਾਂ ਸਿੰਙਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ ।
Daniel 7:20 in Panjabi 20 ਅਤੇ ਦਸਾਂ ਸਿੰਙਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ ।
Daniel 8:4 in Panjabi 4 ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 8:19 in Panjabi 19 ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੇਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ ।
Daniel 8:24 in Panjabi 24 ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ਼ ਕਰ ਸੁੱਟੇਗਾ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Daniel 11:3 in Panjabi 3 ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ ।
Daniel 11:16 in Panjabi 16 ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ । ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ਼ ਹੋਵੇਗਾ ।
Daniel 12:7 in Panjabi 7 ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਸਾਫ਼ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ ।
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
John 5:30 in Panjabi 30 “ਮੈਂ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ । ਇਸ ਲਈ ਮੇਰਾ ਨਿਆਂ ਠੀਕ ਹੈ । ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ ।
John 6:38 in Panjabi 38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ ।
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
Revelation 10:7 in Panjabi 7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ ।
Revelation 11:2 in Panjabi 2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ ।
Revelation 12:14 in Panjabi 14 ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ ।
Revelation 13:5 in Panjabi 5 ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ ।
Revelation 17:3 in Panjabi 3 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ ।
Revelation 17:17 in Panjabi 17 ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ ।