Daniel 11:45 in Panjabi 45 ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਹਾੜ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ ।
Other Translations King James Version (KJV) And he shall plant the tabernacles of his palace between the seas in the glorious holy mountain; yet he shall come to his end, and none shall help him.
American Standard Version (ASV) And he shall plant the tents of his palace between the sea and the glorious holy mountain; yet he shall come to his end, and none shall help him.
Bible in Basic English (BBE) He will put the tents of his great house between the sea and the beautiful holy mountain: but he will come to his end with no helper.
Darby English Bible (DBY) And he shall plant the tents of his palace between the sea and the mountain of holy beauty; and he shall come to his end, and there shall be none to help him.
World English Bible (WEB) He shall plant the tents of his palace between the sea and the glorious holy mountain; yet he shall come to his end, and none shall help him.
Young's Literal Translation (YLT) and he planteth the tents of his palace between the seas and the holy desirable mountain, and hath come unto his end, and there is no helper to him.
Cross Reference Psalm 48:2 in Panjabi 2 ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 14:13 in Panjabi 13 ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ ।
Ezekiel 38:22 in Panjabi 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
Ezekiel 39:2 in Panjabi 2 ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਏਧਰ ਓਧਰ ਲਈ ਫਿਰਾਂਗਾ । ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ ।
Daniel 2:35 in Panjabi 35 ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ ।
Daniel 7:26 in Panjabi 26 ਫਿਰ ਨਿਆਉਂ ਸਭਾ ਬੈਠੇਗੀ ਅਤੇ ਉਹ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ਼ ਕਰ ਸੁੱਟਣ ।
Daniel 8:25 in Panjabi 25 ਉਸ ਦੀ ਚਤੁਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ਼ ਕਰੇਗਾ । ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ ।
Daniel 11:16 in Panjabi 16 ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ । ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ਼ ਹੋਵੇਗਾ ।
Daniel 11:41 in Panjabi 41 ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ ।
Joel 2:20 in Panjabi 20 ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ । ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜ੍ਹਿਆਂਦ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ ।
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
Zechariah 14:8 in Panjabi 8 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।
Revelation 14:14 in Panjabi 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ ।
Revelation 19:19 in Panjabi 19 ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।
Revelation 20:9 in Panjabi 9 ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ !