Daniel 2:11 in Panjabi 11 ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ ।
Other Translations King James Version (KJV) And it is a rare thing that the king requireth, and there is none other that can shew it before the king, except the gods, whose dwelling is not with flesh.
American Standard Version (ASV) And it is a rare thing that the king requireth, and there is no other that can show it before the king, except the gods, whose dwelling is not with flesh.
Bible in Basic English (BBE) The king's request is a very hard one, and there is no other who is able to make it clear to the king, but the gods, whose living-place is not with flesh.
Darby English Bible (DBY) For the thing that the king demandeth is extraordinary, and there is none other that can shew it before the king, except the gods, whose dwelling is not with flesh.
World English Bible (WEB) It is a rare thing that the king requires, and there is no other who can show it before the king, except the gods, whose dwelling is not with flesh.
Young's Literal Translation (YLT) and the thing that the king is asking `is' precious, and others are there not that do shew it before the king, save the gods, whose dwelling is not with flesh.'
Cross Reference Genesis 41:39 in Panjabi 39 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ ।
Exodus 8:19 in Panjabi 19 ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ ।
Exodus 29:45 in Panjabi 45 ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
Numbers 35:34 in Panjabi 34 ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ ।
1 Kings 8:27 in Panjabi 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
2 Chronicles 6:18 in Panjabi 18 ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Psalm 113:5 in Panjabi 5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ ? ਜਿਹੜਾ ਉਚਿਆਈ ਤੇ ਵੱਸਦਾ ਹੈ,
Psalm 132:14 in Panjabi 14 ਏਹ ਸਦਾ ਲਈ ਵਿਸਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ ।
Isaiah 8:18 in Panjabi 18 ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 66:1 in Panjabi 1 ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ ?
Daniel 2:27 in Panjabi 27 ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,
Daniel 5:11 in Panjabi 11 ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ,ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ ।
Joel 3:21 in Panjabi 21 ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ ।
Matthew 19:26 in Panjabi 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸੱਭੋ ਕੁੱਝ ਹੋ ਸਕਦਾ ਹੈ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 14:17 in Panjabi 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।