Daniel 2:21 in Panjabi 21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ ।
Other Translations King James Version (KJV) And he changeth the times and the seasons: he removeth kings, and setteth up kings: he giveth wisdom unto the wise, and knowledge to them that know understanding:
American Standard Version (ASV) And he changeth the times and the seasons; he removeth kings, and setteth up kings; he giveth wisdom unto the wise, and knowledge to them that have understanding;
Bible in Basic English (BBE) By him times and years are changed: by him kings are taken away and kings are lifted up: he gives wisdom to the wise, and knowledge to those whose minds are awake:
Darby English Bible (DBY) And it is he that changeth times and seasons; He deposeth kings, and setteth up kings; He giveth wisdom to the wise, And knowledge to them that know understanding.
World English Bible (WEB) He changes the times and the seasons; he removes kings, and sets up kings; he gives wisdom to the wise, and knowledge to those who have understanding;
Young's Literal Translation (YLT) And He is changing times and seasons, He is causing kings to pass away, and He is raising up kings; He is giving wisdom to the wise, and knowledge to those possessing understanding.
Cross Reference Exodus 31:3 in Panjabi 3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Exodus 31:6 in Panjabi 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,
1 Samuel 2:7 in Panjabi 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ ।
1 Kings 3:8 in Panjabi 8 ਤੇਰਾ ਦਾਸ ਤੇਰੀ ਪਰਜਾ ਦੇ ਵਿੱਚਕਾਰ ਹੈ ਜਿਹ ਨੂੰ ਤੂੰ ਚੁਣਿਆ ਹੈ । ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ ।
1 Kings 3:28 in Panjabi 28 ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ ।
1 Kings 4:29 in Panjabi 29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
1 Kings 10:24 in Panjabi 24 ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਕਿ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ।
1 Chronicles 22:12 in Panjabi 12 ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ ।
1 Chronicles 29:30 in Panjabi 30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ ।
2 Chronicles 1:10 in Panjabi 10 ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ-ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ ।
Esther 1:13 in Panjabi 13 ਤਦ ਰਾਜਾ ਨੇ ਸਾਰੇ ਕਾਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਾਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ ।
Job 12:18 in Panjabi 18 ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ ।
Job 34:24 in Panjabi 24 ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ ।
Psalm 31:14 in Panjabi 14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
Psalm 75:5 in Panjabi 5 ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ !
Psalm 113:7 in Panjabi 7 ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Proverbs 8:15 in Panjabi 15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ ।
Ecclesiastes 3:1 in Panjabi 1 ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
Jeremiah 27:5 in Panjabi 5 ਮੈ ਧਰਤੀ ਨੂੰ ਆਦਮੀਆ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ । ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Daniel 2:9 in Panjabi 9 ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ । ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ !
Daniel 4:17 in Panjabi 17 ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ ।
Daniel 4:32 in Panjabi 32 ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ !
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 11:6 in Panjabi 6 ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ ।
Luke 1:51 in Panjabi 51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
Acts 13:21 in Panjabi 21 ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ ।
1 Corinthians 1:30 in Panjabi 30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
James 3:15 in Panjabi 15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”