Daniel 2:23 in Panjabi 23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ ।
Other Translations King James Version (KJV) I thank thee, and praise thee, O thou God of my fathers, who hast given me wisdom and might, and hast made known unto me now what we desired of thee: for thou hast now made known unto us the king's matter.
American Standard Version (ASV) I thank thee, and praise thee, O thou God of my fathers, who hast given me wisdom and might, and hast now made known unto me what we desired of thee; for thou hast made known unto us the king's matter.
Bible in Basic English (BBE) I give you praise and worship, O God of my fathers, who have given me wisdom and strength, and have now made clear to me what we were requesting from you: for you have given us knowledge of the king's business.
Darby English Bible (DBY) I thank thee, and I praise thee, O God of my fathers, Who hast given me wisdom and might, And hast made known unto me already what we desired of thee; For thou hast made known unto us the king's matter.
World English Bible (WEB) I thank you, and praise you, you God of my fathers, who have given me wisdom and might, and have now made known to me what we desired of you; for you have made known to us the king's matter.
Young's Literal Translation (YLT) Thee, O God of my fathers, I am thanking and praising, for wisdom and might Thou hast given to me; and now, Thou hast caused me to know that which we have sought from Thee, for the king's matter Thou hast caused us to know.'
Cross Reference Genesis 18:17 in Panjabi 17 ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ ?
Genesis 32:9 in Panjabi 9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
1 Kings 8:57 in Panjabi 57 ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ ।
1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
1 Chronicles 29:10 in Panjabi 10 ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ
1 Chronicles 29:13 in Panjabi 13 ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ
2 Chronicles 20:6 in Panjabi 6 ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
Psalm 25:14 in Panjabi 14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Proverbs 8:14 in Panjabi 14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ ।
Proverbs 21:22 in Panjabi 22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ ।
Proverbs 24:5 in Panjabi 5 ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ ।
Ecclesiastes 7:19 in Panjabi 19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ ।
Ecclesiastes 9:16 in Panjabi 16 ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਦੀਆਂ ।
Ecclesiastes 9:18 in Panjabi 18 ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Daniel 1:17 in Panjabi 17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ ।
Daniel 2:18 in Panjabi 18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ ।
Daniel 2:20 in Panjabi 20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ !
Daniel 2:29 in Panjabi 29 ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ ।
Amos 3:7 in Panjabi 7 ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Luke 10:21 in Panjabi 21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ । ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ ।
John 11:41 in Panjabi 41 ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ । ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ ।
John 15:15 in Panjabi 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ ।
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।
Revelation 5:5 in Panjabi 5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ ।