Daniel 2:28 in Panjabi 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ । ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ ।
Other Translations King James Version (KJV) But there is a God in heaven that revealeth secrets, and maketh known to the king Nebuchadnezzar what shall be in the latter days. Thy dream, and the visions of thy head upon thy bed, are these;
American Standard Version (ASV) but there is a God in heaven that revealeth secrets, and he hath made known to the king Nebuchadnezzar what shall be in the latter days. Thy dream, and the visions of thy head upon thy bed, are these:
Bible in Basic English (BBE) But there is a God in heaven, the unveiler of secrets, and he has given to King Nebuchadnezzar knowledge of what will take place in the last days. Your dreams and the visions of your head on your bed are these:
Darby English Bible (DBY) but there is a God in the heavens, who revealeth secrets, and maketh known to king Nebuchadnezzar what shall be at the end of days. Thy dream, and the visions of thy head upon thy bed are these:
World English Bible (WEB) but there is a God in heaven who reveals secrets, and he has made known to the king Nebuchadnezzar what shall be in the latter days. Your dream, and the visions of your head on your bed, are these:
Young's Literal Translation (YLT) but there is a God in the heavens, a revealer of secrets, and He hath made known to king Nebuchadnezzar that which `is' to be in the latter end of the days. `Thy dream and the visions of thy head on thy bed are these:
Cross Reference Genesis 40:8 in Panjabi 8 ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ ?
Genesis 41:16 in Panjabi 16 ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ । ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ ।
Genesis 49:1 in Panjabi 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ ।
Numbers 24:14 in Panjabi 14 ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ । ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ ।
Deuteronomy 4:30 in Panjabi 30 ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
Deuteronomy 31:19 in Panjabi 19 ਇਸ ਲਈ ਹੁਣ ਤੁਸੀਂ ਆਪਣੇ ਲਈ ਇਹ ਗੀਤ ਲਿਖ ਲਓ ਅਤੇ ਇਸਰਾਏਲੀਆਂ ਨੂੰ ਜ਼ੁਬਾਨੀ ਸਿਖਾਓ ਤਾਂ ਜੋ ਇਹ ਗੀਤ ਇਸਰਾਏਲੀਆਂ ਦੇ ਵਿਰੁੱਧ ਮੇਰੇ ਲਈ ਗਵਾਹ ਹੋਵੇਗਾ ।
Psalm 115:3 in Panjabi 3 ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 41:22 in Panjabi 22 ਉਹ ਉਨ੍ਹਾਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਭਈ ਕੀ ਹੋਵੇਗਾ । ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ ।
Jeremiah 30:24 in Panjabi 24 ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ । ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ ।
Jeremiah 48:47 in Panjabi 47 ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ । ਏਥੇ ਤੱਕ ਮੋਆਬ ਦਾ ਨਿਆਂ ਹੈ ।
Ezekiel 38:8 in Panjabi 8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ ।
Ezekiel 38:16 in Panjabi 16 ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਅਖੀਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ ।
Daniel 2:18 in Panjabi 18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ਼ ਨਾ ਹੋਣ ।
Daniel 2:22 in Panjabi 22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ ।
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 4:5 in Panjabi 5 ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ ।
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Amos 4:13 in Panjabi 13 ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ !
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Matthew 6:9 in Panjabi 9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
2 Timothy 3:1 in Panjabi 1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ ।
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।