Daniel 3:1 in Panjabi 1 ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉੱਚਿਆਈ ਸੱਠ ਹੱਥ ਤੇ ਚੋੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ ।
Other Translations King James Version (KJV) Nebuchadnezzar the king made an image of gold, whose height was threescore cubits, and the breadth thereof six cubits: he set it up in the plain of Dura, in the province of Babylon.
American Standard Version (ASV) Nebuchadnezzar the king made an image of gold, whose height was threescore cubits, and the breadth thereof six cubits: he set it up in the plain of Dura, in the province of Babylon.
Bible in Basic English (BBE) Nebuchadnezzar the king made an image of gold, sixty cubits high and six cubits wide: he put it up in the valley of Dura, in the land of Babylon.
Darby English Bible (DBY) Nebuchadnezzar the king made an image of gold, whose height was sixty cubits, [and] its breadth six cubits; he set it up in the plain of Dura, in the province of Babylon.
World English Bible (WEB) Nebuchadnezzar the king made an image of gold, whose height was sixty cubits, and the breadth of it six cubits: he set it up in the plain of Dura, in the province of Babylon.
Young's Literal Translation (YLT) Nebuchadnezzar the king hath made an image of gold, its height sixty cubits, its breadth six cubits; he hath raised it up in the valley of Dura, in the province of Babylon;
Cross Reference Exodus 20:23 in Panjabi 23 ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ ।
Exodus 32:2 in Panjabi 2 ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ ।
Exodus 32:31 in Panjabi 31 ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
Deuteronomy 7:25 in Panjabi 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
Judges 8:26 in Panjabi 26 ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲਗਭਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ ਵਿੱਚ ਸਨ ।
1 Kings 12:28 in Panjabi 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
2 Kings 19:17 in Panjabi 17 ਹੇ ਯਹੋਵਾਹ, ਅੱਸ਼ੂਰ ਦੇ ਰਾਜਿਆਂ ਨੇ ਸੱਚ-ਮੁੱਚ ਕੌਮਾਂ ਦੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ ।
Esther 1:1 in Panjabi 1 ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ( ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਹਿੰਦੁਸਤਾਨ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ )
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Psalm 135:15 in Panjabi 15 ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Isaiah 30:22 in Panjabi 22 ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ !
Isaiah 40:19 in Panjabi 19 ਮੂਰਤ ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਬਣਾਉਂਦਾ ਹੈ ।
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Jeremiah 10:9 in Panjabi 9 ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ !
Jeremiah 16:20 in Panjabi 20 ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ ? ਉਹ ਦੇਵਤੇ ਵੀ ਨਹੀਂ ਹਨ !
Daniel 2:31 in Panjabi 31 ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ । ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ ।
Daniel 2:48 in Panjabi 48 ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ ।
Daniel 3:30 in Panjabi 30 ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Hosea 8:4 in Panjabi 4 ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ । ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ ।
Habakkuk 2:19 in Panjabi 19 ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ ! ਗੁੰਗੇ ਪੱਥਰ ਨੂੰ, ਉੱਠ ! ਭਲਾ, ਇਹ ਸਲਾਹ ਦੇ ਸਕਦਾ ਹੈ ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ ।
Acts 17:29 in Panjabi 29 ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ ।
Acts 19:26 in Panjabi 26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,