Daniel 3:28 in Panjabi 28 ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ ।
Other Translations King James Version (KJV) Then Nebuchadnezzar spake, and said, Blessed be the God of Shadrach, Meshach, and Abednego, who hath sent his angel, and delivered his servants that trusted in him, and have changed the king's word, and yielded their bodies, that they might not serve nor worship any god, except their own God.
American Standard Version (ASV) Nebuchadnezzar spake and said, Blessed be the God of Shadrach, Meshach, and Abed-nego, who hath sent his angel, and delivered his servants that trusted in him, and have changed the king's word, and have yielded their bodies, that they might not serve nor worship any god, except their own God.
Bible in Basic English (BBE) Nebuchadnezzar made answer and said, Praise be to the God of Shadrach, Meshach, and Abed-nego, who has sent his angel and kept his servants safe who had faith in him, and who put the king's word on one side and gave up their bodies to the fire, so that they might not be servants or worshippers of any other god but their God.
Darby English Bible (DBY) Nebuchadnezzar spoke and said, Blessed be the God of Shadrach, Meshach, and Abed-nego, who hath sent his angel, and delivered his servants who trusted in him, and who changed the king's word, and yielded their bodies, that they might not serve nor worship any god, except their own God!
World English Bible (WEB) Nebuchadnezzar spoke and said, Blessed be the God of Shadrach, Meshach, and Abednego, who has sent his angel, and delivered his servants who trusted in him, and have changed the king's word, and have yielded their bodies, that they might not serve nor worship any god, except their own God.
Young's Literal Translation (YLT) Nebuchadnezzar hath answered and hath said, `Blessed `is' the God of Shadrach, Meshach, and Abed-Nego, who hath sent His messenger, and hath delivered His servants who trusted on Him, and the word of the king changed, and gave up their bodies that they might not serve nor do obeisance to any god except to their own God.
Cross Reference Genesis 9:26 in Panjabi 26 ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ ।
Genesis 19:15 in Panjabi 15 ਜਦ ਸਵੇਰ ਹੋਈ ਤਾਂ ਓਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ ।
Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
1 Chronicles 5:20 in Panjabi 20 ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
2 Chronicles 20:20 in Panjabi 20 ਅਤੇ ਉਹ ਸਵੇਰੇ ਹੀ ਉੱਠ ਕੇ ਤਕੋਅ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਟ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ । ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
2 Chronicles 32:21 in Panjabi 21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ । ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Ezra 1:3 in Panjabi 3 ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l
Ezra 6:11 in Panjabi 11 ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ ।
Ezra 7:23 in Panjabi 23 ਜੋ ਕੁਝ ਵੀ ਸੁਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ !
Psalm 22:4 in Panjabi 4 ਸਾਡੇ ਪਿਉ-ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ ।
Psalm 33:18 in Panjabi 18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
Psalm 33:21 in Panjabi 21 ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ ।
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 34:22 in Panjabi 22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ ।
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 103:20 in Panjabi 20 ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ !
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 37:36 in Panjabi 36 ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ !
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Daniel 2:47 in Panjabi 47 ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ !
Daniel 3:15 in Panjabi 15 ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ ?
Daniel 3:25 in Panjabi 25 ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ !
Daniel 4:34 in Panjabi 34 ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ । ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ !
Daniel 6:22 in Panjabi 22 ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Matthew 4:10 in Panjabi 10 ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ ।
Acts 4:19 in Panjabi 19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ ? ।
Acts 5:19 in Panjabi 19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
Acts 12:7 in Panjabi 7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 14:7 in Panjabi 7 ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ ।
2 Corinthians 1:9 in Panjabi 9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ ।
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
Philippians 1:20 in Panjabi 20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ , ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ ।
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
Hebrews 11:37 in Panjabi 37 ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।