Daniel 4:27 in Panjabi 27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ । ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ ।
Other Translations King James Version (KJV) Wherefore, O king, let my counsel be acceptable unto thee, and break off thy sins by righteousness, and thine iniquities by shewing mercy to the poor; if it may be a lengthening of thy tranquillity.
American Standard Version (ASV) Wherefore, O king, let my counsel be acceptable unto thee, and break off thy sins by righteousness, and thine iniquities by showing mercy to the poor; if there may be a lengthening of thy tranquillity.
Bible in Basic English (BBE) For this cause, O King, let my suggestion be pleasing to you, and let your sins be covered by righteousness and your evil-doing by mercy to the poor, so that the time of your well-being may be longer.
Darby English Bible (DBY) Therefore, O king, let my counsel be acceptable unto thee, and break off thy sins by righteousness, and thine iniquities by shewing mercy to the poor; if it may be a lengthening of thy tranquillity.
World English Bible (WEB) Therefore, O king, let my counsel be acceptable to you, and break off your sins by righteousness, and your iniquities by showing mercy to the poor; if there may be a lengthening of your tranquillity.
Young's Literal Translation (YLT) `Therefore, O king, let my counsel be acceptable unto thee, and thy sins by righteousness break off, and thy perversity by pitying the poor, lo, it is a lengthening of thine ease.
Cross Reference Genesis 41:33 in Panjabi 33 ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ ।
1 Kings 21:29 in Panjabi 29 ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ ।
Job 34:31 in Panjabi 31 ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ ?
Psalm 41:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ ।
Psalm 119:46 in Panjabi 46 ਮੈਂ ਪਾਤਸ਼ਾਹਾਂ ਦੇ ਸਨਮੁੱਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ ।
Proverbs 16:6 in Panjabi 6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ ।
Proverbs 28:13 in Panjabi 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Isaiah 58:5 in Panjabi 5 ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ ?
Isaiah 58:10 in Panjabi 10 ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨੇਰਾ ਦੁਪਹਿਰ ਵਾਂਗੂੰ ਹੋਵੇਗਾ ।
Ezekiel 18:7 in Panjabi 7 ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁੱਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ ।
Ezekiel 18:21 in Panjabi 21 ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
Ezekiel 18:27 in Panjabi 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
Joel 2:14 in Panjabi 14 ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ ?
Jonah 3:9 in Panjabi 9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ਼ ਨਾ ਹੋਈਏ ?
Zephaniah 2:2 in Panjabi 2 ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ !
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Acts 8:22 in Panjabi 22 ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ ।
Acts 10:2 in Panjabi 2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।
Acts 24:25 in Panjabi 25 ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Galatians 5:13 in Panjabi 13 ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 4:28 in Panjabi 28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁੱਝ ਹੋਵੇ !
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।
1 Peter 4:8 in Panjabi 8 ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ