Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Other Translations King James Version (KJV) The king spake, and said, Is not this great Babylon, that I have built for the house of the kingdom by the might of my power, and for the honour of my majesty?
American Standard Version (ASV) The king spake and said, Is not this great Babylon, which I have built for the royal dwelling-place, by the might of my power and for the glory of my majesty?
Bible in Basic English (BBE) The king made answer and said, Is this not great Babylon, which I have made for the living-place of kings, by the strength of my power and for the glory of my honour?
Darby English Bible (DBY) the king spoke and said, Is not this great Babylon, that I have built for the house of the kingdom by the might of my power and for the glory of my majesty?
World English Bible (WEB) The king spoke and said, Is not this great Babylon, which I have built for the royal dwelling-place, by the might of my power and for the glory of my majesty?
Young's Literal Translation (YLT) the king hath answered and said, Is not this that great Babylon that I have built, for the house of the kingdom, in the might of my strength, and for the glory of mine honour?
Cross Reference Genesis 10:10 in Panjabi 10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ ।
Genesis 11:2 in Panjabi 2 ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ ।
1 Chronicles 29:12 in Panjabi 12 ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖਸ਼ੇਂ
2 Chronicles 2:5 in Panjabi 5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
Esther 1:4 in Panjabi 4 ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ ।
Psalm 49:20 in Panjabi 20 ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ !
Psalm 73:8 in Panjabi 8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ ।
Psalm 104:1 in Panjabi 1 ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ !
Psalm 145:5 in Panjabi 5 ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ ।
Proverbs 16:18 in Panjabi 18 ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ ।
Isaiah 10:8 in Panjabi 8 ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਹਾਕਮ ਰਾਜਿਆਂ ਵਰਗੇ ਨਹੀਂ ?
Isaiah 37:24 in Panjabi 24 ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ । ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ । ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ ।
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Habakkuk 1:15 in Panjabi 15 ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇੱਕਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ ।
Habakkuk 2:4 in Panjabi 4 ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ ।
Luke 12:19 in Panjabi 19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ । ਸੁੱਖ ਮਨਾ, ਖਾ ਪੀ ਅਤੇ ਮੌਜ ਕਰ ।
Luke 14:11 in Panjabi 11 ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ ।
1 Corinthians 10:31 in Panjabi 31 ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁੱਝ ਵੀ ਕਰਦੇ ਹੋ, ਸਭ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Revelation 18:10 in Panjabi 10 ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ !
Revelation 18:21 in Panjabi 21 ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ !
Revelation 21:24 in Panjabi 24 ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ ।