Daniel 4:34 in Panjabi 34 ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ । ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ !
Other Translations King James Version (KJV) And at the end of the days I Nebuchadnezzar lifted up mine eyes unto heaven, and mine understanding returned unto me, and I blessed the most High, and I praised and honoured him that liveth for ever, whose dominion is an everlasting dominion, and his kingdom is from generation to generation:
American Standard Version (ASV) And at the end of the days I, Nebuchadnezzar, lifted up mine eyes unto heaven, and mine understanding returned unto me, and I blessed the Most High, and I praised and honored him that liveth for ever; for his dominion is an everlasting dominion, and his kingdom from generation to generation.
Bible in Basic English (BBE) And at the end of the days, I, Nebuchadnezzar, lifting up my eyes to heaven, got back my reason, and, blessing the Most High, I gave praise and honour to him who is living for ever, whose rule is an eternal rule and whose kingdom goes on from generation to generation.
Darby English Bible (DBY) And at the end of the days I Nebuchadnezzar lifted up mine eyes unto the heavens, and mine understanding returned unto me, and I blessed the Most High, and I praised and honoured him that liveth for ever, whose dominion is an everlasting dominion, and his kingdom is from generation to generation.
World English Bible (WEB) At the end of the days I, Nebuchadnezzar, lifted up my eyes to heaven, and my understanding returned to me, and I blessed the Most High, and I praised and honored him who lives forever; for his dominion is an everlasting dominion, and his kingdom from generation to generation.
Young's Literal Translation (YLT) `And at the end of the days I, Nebuchadnezzar, mine eyes to the heavens have lifted up, and mine understanding unto me returneth, and the Most High I have blessed, and the Age-during Living One I have praised and honoured, whose dominion `is' a dominion age-during, and His kingdom with generation and generation;
Cross Reference Job 1:21 in Panjabi 21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ ।”
Psalm 7:17 in Panjabi 17 ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ ।
Psalm 9:2 in Panjabi 2 ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ ।
Psalm 10:16 in Panjabi 16 ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ । ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 90:1 in Panjabi 1 ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ ।
Psalm 92:1 in Panjabi 1 ਭਜਨ । ਵਿਸ਼ਰਾਮ ਦੇ ਲਈ ਗੀਤ । ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
Psalm 102:24 in Panjabi 24 ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ !
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Psalm 107:8 in Panjabi 8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 107:15 in Panjabi 15 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 107:22 in Panjabi 22 ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ ।
Psalm 107:31 in Panjabi 31 ਕਾਸ਼ ਕਿ ਓਹ ਯਹੋਵਾਹ ਦੇ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 121:1 in Panjabi 1 ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ ?
Psalm 123:1 in Panjabi 1 ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ !
Psalm 130:1 in Panjabi 1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
Psalm 145:13 in Panjabi 13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ।
Psalm 146:10 in Panjabi 10 ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓ ਪੀੜ੍ਹੀ ਤੱਕ । ਹਲਲੂਯਾਹ !
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 24:15 in Panjabi 15 ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Lamentations 3:19 in Panjabi 19 ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ !
Lamentations 3:38 in Panjabi 38 ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ ?
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 4:3 in Panjabi 3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜੀਓਂ ਪੀੜੀ ਤੱਕ !
Daniel 4:16 in Panjabi 16 ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ ।
Daniel 4:26 in Panjabi 26 ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ ।
Daniel 4:32 in Panjabi 32 ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ !
Daniel 5:21 in Panjabi 21 ਉਹ ਮਨੁੱਖ ਵੰਸੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੂ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅੱਟਲ ਕਰਦਾ ਹੈ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Daniel 12:7 in Panjabi 7 ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਸਾਫ਼ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ ।
Jonah 2:2 in Panjabi 2 “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ ।
Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Luke 1:33 in Panjabi 33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ ।
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !
John 5:26 in Panjabi 26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Revelation 4:10 in Panjabi 10 ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ
Revelation 10:6 in Panjabi 6 ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼ , ਧਰਤੀ, ਜੋ ਕੁੱਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁੱਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ !
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !