Daniel 4:35 in Panjabi 35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ ?
Other Translations King James Version (KJV) And all the inhabitants of the earth are reputed as nothing: and he doeth according to his will in the army of heaven, and among the inhabitants of the earth: and none can stay his hand, or say unto him, What doest thou?
American Standard Version (ASV) And all the inhabitants of the earth are reputed as nothing; and he doeth according to his will in the army of heaven, and among the inhabitants of the earth; and none can stay his hand, or say unto him, What doest thou?
Bible in Basic English (BBE) And all the people of the earth are as nothing: he does his pleasure in the army of heaven and among the people of the earth: and no one is able to keep back his hand, or say to him, What are you doing?
Darby English Bible (DBY) And all the inhabitants of the earth are reputed as nothing; and he doeth according to his will in the army of the heavens, and among the inhabitants of the earth; and none can stay his hand, or say unto him, What doest thou?
World English Bible (WEB) All the inhabitants of the earth are reputed as nothing; and he does according to his will in the army of heaven, and among the inhabitants of the earth; and none can stay his hand, or tell him, What do you?
Young's Literal Translation (YLT) and all who are dwelling on the earth as nothing are reckoned, and according to his will He is doing among the forces of the heavens and those dwelling on the earth, and there is none that doth clap with his hand, and saith to Him, What hast Thou done?
Cross Reference 1 Samuel 3:18 in Panjabi 18 ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ । ਉਹ ਬੋਲਿਆ, ਉਹ ਯਹੋਵਾਹ ਹੀ ਹੈ । ਜੋ ਚਾਹੇ ਸੋ ਕਰੇ ।
Job 9:4 in Panjabi 4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ ?
Job 9:12 in Panjabi 12 ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ ?
Job 23:13 in Panjabi 13 ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
Job 33:12 in Panjabi 12 ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ ।
Job 34:14 in Panjabi 14 ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Job 34:29 in Panjabi 29 ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
Job 40:2 in Panjabi 2 “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ !
Job 40:9 in Panjabi 9 ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ ? ।
Job 42:2 in Panjabi 2 “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ ।
Psalm 33:8 in Panjabi 8 ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
Psalm 33:14 in Panjabi 14 ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ ।
Psalm 49:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਭਜਨ ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ !
Psalm 115:3 in Panjabi 3 ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ ।
Psalm 135:6 in Panjabi 6 ਜੋ ਕੁੱਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੂੰਘਿਆਈਆਂ ਵਿੱਚ ਕੀਤਾ !
Proverbs 21:30 in Panjabi 30 ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ ।
Isaiah 14:24 in Panjabi 24 ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,
Isaiah 26:9 in Panjabi 9 ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ ।
Isaiah 40:15 in Panjabi 15 ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ ।
Isaiah 40:22 in Panjabi 22 ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
Isaiah 43:13 in Panjabi 13 ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ ?
Isaiah 45:9 in Panjabi 9 ਹਾਇ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ !
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
Acts 5:39 in Panjabi 39 ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ ।
Acts 9:5 in Panjabi 5 ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ ।
Acts 11:17 in Panjabi 17 ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ ?
Romans 9:19 in Panjabi 19 ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ ?
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
1 Corinthians 2:16 in Panjabi 16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ ।
1 Corinthians 10:22 in Panjabi 22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ ? ।
Ephesians 1:11 in Panjabi 11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁੱਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ !
Philippians 2:10 in Panjabi 10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ , ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ ।