Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Other Translations King James Version (KJV) Now I Nebuchadnezzar praise and extol and honour the King of heaven, all whose works are truth, and his ways judgment: and those that walk in pride he is able to abase.
American Standard Version (ASV) Now I, Nebuchadnezzar, praise and extol and honor the King of heaven; for all his works are truth, and his ways justice; and those that walk in pride he is able to abase.
Bible in Basic English (BBE) Now I, Nebuchadnezzar, give worship and praise and honour to the King of heaven; for all his works are true and his ways are right: and those who go in pride he is able to make low.
Darby English Bible (DBY) Now I Nebuchadnezzar praise and extol and honour the King of the heavens, all whose works are truth, and his paths judgment: and those that walk in pride he is able to abase.
World English Bible (WEB) Now I, Nebuchadnezzar, praise and extol and honor the King of heaven; for all his works are truth, and his ways justice; and those who walk in pride he is able to abase.
Young's Literal Translation (YLT) `Now, I, Nebuchadnezzar, am praising and exalting and honouring the King of the heavens, for all His works `are' truth, and His paths judgment, and those walking in pride He is able to humble.'
Cross Reference Exodus 18:11 in Panjabi 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
1 Samuel 2:3 in Panjabi 3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ ।
2 Chronicles 33:11 in Panjabi 11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾ ਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
Job 40:11 in Panjabi 11 ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
Psalm 33:4 in Panjabi 4 ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Isaiah 5:16 in Panjabi 16 ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ ।
Ezekiel 16:56 in Panjabi 56 ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ ।
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 4:3 in Panjabi 3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜੀਓਂ ਪੀੜੀ ਤੱਕ !
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 4:34 in Panjabi 34 ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ । ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ !
Daniel 5:4 in Panjabi 4 ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ ।
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:7 in Panjabi 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ ! ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,