Daniel 6:10 in Panjabi 10 ਜਦ ਦਾਨੀਏਲ ਨੂੰ ਪਤਾ ਲਗਿਆ ਕਿ ਉਸ ਲਿਖਤ ਉੱਤੇ ਦਸਖਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ ।
Other Translations King James Version (KJV) Now when Daniel knew that the writing was signed, he went into his house; and his windows being open in his chamber toward Jerusalem, he kneeled upon his knees three times a day, and prayed, and gave thanks before his God, as he did aforetime.
American Standard Version (ASV) And when Daniel knew that the writing was signed, he went into his house (now his windows were open in his chamber toward Jerusalem) and he kneeled upon his knees three times a day, and prayed, and gave thanks before his God, as he did aforetime.
Bible in Basic English (BBE) For this reason King Darius put his name on the writing and the order.
Darby English Bible (DBY) And when Daniel knew that the writing was signed, he went into his house; and, his windows being open in his upper chamber toward Jerusalem, he kneeled on his knees three times a day, and prayed and gave thanks before his God, as he did aforetime.
World English Bible (WEB) When Daniel knew that the writing was signed, he went into his house (now his windows were open in his chamber toward Jerusalem) and he kneeled on his knees three times a day, and prayed, and gave thanks before his God, as he did before.
Young's Literal Translation (YLT) And Daniel, when he hath known that the writing is signed, hath gone up to his house, and the window being opened for him, in his upper chamber, over-against Jerusalem, three times in a day he is kneeling on his knees, and praying, and confessing before his God, because that he was doing `it' before this.
Cross Reference 1 Kings 8:38 in Panjabi 38 ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ ।
1 Kings 8:44 in Panjabi 44 ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਹ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ ।
1 Kings 8:48 in Panjabi 48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਹ ਨੂੰ ਤੂੰ ਚੁਣਿਆ ਤੇ ਇਸ ਸ਼ਹਿਰ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ।
1 Kings 8:54 in Panjabi 54 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ ।
2 Chronicles 6:13 in Panjabi 13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ
2 Chronicles 6:38 in Panjabi 38 ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ
Ezra 9:5 in Panjabi 5 ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ ।
Nehemiah 6:11 in Panjabi 11 ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ ? ਮੈਂ ਅੰਦਰ ਨਹੀਂ ਜਾਂਵਾਂਗਾ ।”
Psalm 5:7 in Panjabi 7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ ।
Psalm 11:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ । ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜੀ ਵਾਂਗੂੰ ਆਪਣੇ ਪਹਾੜ ਨੂੰ ਉੱਡ ਜਾ ?
Psalm 34:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ ।
Psalm 55:17 in Panjabi 17 ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ ।
Psalm 86:3 in Panjabi 3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ ।
Psalm 95:6 in Panjabi 6 ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ !
Daniel 6:13 in Panjabi 13 ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਾਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ ।
Jonah 2:4 in Panjabi 4 ਤਦ ਮੈਂ ਕਿਹਾ, ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਮੰਦਰ ਵੱਲ ਤੱਕਾਂਗਾ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
Luke 14:26 in Panjabi 26 ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।
Luke 22:41 in Panjabi 41 ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
Acts 2:1 in Panjabi 1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।
Acts 2:15 in Panjabi 15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ ।
Acts 3:1 in Panjabi 1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।
Acts 4:17 in Panjabi 17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ ।
Acts 4:29 in Panjabi 29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ ।
Acts 5:20 in Panjabi 20 ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ ।
Acts 5:29 in Panjabi 29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ ।
Acts 5:40 in Panjabi 40 ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ ।
Acts 7:60 in Panjabi 60 ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
Acts 9:40 in Panjabi 40 ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ !
Acts 10:9 in Panjabi 9 ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 20:36 in Panjabi 36 ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ ।
Acts 21:5 in Panjabi 5 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ ।
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !
Philippians 1:14 in Panjabi 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ ।
Philippians 1:20 in Panjabi 20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ , ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ ।
Philippians 4:6 in Panjabi 6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ।
Colossians 3:17 in Panjabi 17 ਅਤੇ ਸਭ ਜੋ ਕੁੱਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ ।
1 Thessalonians 5:17 in Panjabi 17 ਹਰ ਰੋਜ਼ ਪ੍ਰਾਰਥਨਾ ਕਰੋ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 13:15 in Panjabi 15 ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।