Daniel 6:4 in Panjabi 4 ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ ।
Other Translations King James Version (KJV) Then the presidents and princes sought to find occasion against Daniel concerning the kingdom; but they could find none occasion nor fault; forasmuch as he was faithful, neither was there any error or fault found in him.
American Standard Version (ASV) Then the presidents and the satraps sought to find occasion against Daniel as touching the kingdom; but they could find no occasion nor fault, forasmuch as he was faithful, neither was there any error or fault found in him.
Bible in Basic English (BBE) Then this Daniel did his work better than the chief rulers and the captains, because there was a special spirit in him; and it was the king's purpose to put him over all the kingdom.
Darby English Bible (DBY) Then the presidents and the satraps sought to find a pretext against Daniel with respect to the kingdom; but they could not find any pretext or fault; inasmuch as he was faithful, neither was there any error or fault found in him.
World English Bible (WEB) Then the presidents and the satraps sought to find occasion against Daniel as touching the kingdom; but they could find no occasion nor fault, because he was faithful, neither was there any error or fault found in him.
Young's Literal Translation (YLT) Then the presidents and satraps have been seeking to find a cause of complaint against Daniel concerning the kingdom, and any cause of complaint and corruption they are not able to find, because that he `is' faithful, and any error and corruption have not been found in him.
Cross Reference Genesis 43:18 in Panjabi 18 ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ ।
Judges 14:4 in Panjabi 4 ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ । ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ ।
1 Samuel 18:14 in Panjabi 14 ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ ।
1 Samuel 19:4 in Panjabi 4 ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ,ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ । ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ ।
1 Samuel 22:14 in Panjabi 14 ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇਜ਼ਤ ਵਾਲਾ ਹੈ ?
Psalm 37:12 in Panjabi 12 ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ ।
Psalm 37:32 in Panjabi 32 ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ ।
Proverbs 29:27 in Panjabi 27 ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ ।
Ecclesiastes 4:4 in Panjabi 4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ ।
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Jeremiah 18:23 in Panjabi 23 ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ । ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ ! ।
Jeremiah 20:10 in Panjabi 10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ ! ਉਸ ਉੱਤੇ ਦੋਸ਼ ਲਾਓ ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ । ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ !
Daniel 3:8 in Panjabi 8 ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ ।
Matthew 26:4 in Panjabi 4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ ।
Matthew 27:18 in Panjabi 18 ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ ।
Luke 20:20 in Panjabi 20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ ।
Luke 22:2 in Panjabi 2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ।
Luke 23:14 in Panjabi 14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ ।
John 19:4 in Panjabi 4 ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ । ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁੱਝ ਵੀ ਨਹੀਂ ਲੱਭਿਆ ।”
2 Corinthians 11:12 in Panjabi 12 ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ ।
Philippians 2:15 in Panjabi 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
1 Timothy 5:14 in Panjabi 14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ ।
Titus 2:8 in Panjabi 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 3:16 in Panjabi 16 ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ