Daniel 7:1 in Panjabi 1 ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ ।
Other Translations King James Version (KJV) In the first year of Belshazzar king of Babylon Daniel had a dream and visions of his head upon his bed: then he wrote the dream, and told the sum of the matters.
American Standard Version (ASV) In the first year of Belshazzar king of Babylon Daniel had a dream and visions of his head upon his bed: then he wrote the dream and told the sum of the matters.
Bible in Basic English (BBE) In the first year of Belshazzar, king of Babylon, Daniel saw a dream, and visions came into his head on his bed: then he put the dream in writing.
Darby English Bible (DBY) In the first year of Belshazzar king of Babylon, Daniel saw a dream and visions of his head upon his bed: then he wrote the dream; he told the sum of the matters.
World English Bible (WEB) In the first year of Belshazzar king of Babylon Daniel had a dream and visions of his head on his bed: then he wrote the dream and told the sum of the matters.
Young's Literal Translation (YLT) In the first year of Belshazzar king of Babylon, Daniel hath seen a dream, and the visions of his head on his bed, then the dream he hath written, the chief of the things he hath said.
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Genesis 46:2 in Panjabi 2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ ! ਯਾਕੂਬ ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Job 4:13 in Panjabi 13 ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
Job 33:14 in Panjabi 14 ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ ।
Isaiah 8:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
Isaiah 30:8 in Panjabi 8 ਹੁਣ ਜਾ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ ।
Jeremiah 23:28 in Panjabi 28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ । ਤੂੜੀ ਦਾ ਕਣਕ ਨਾਲ ਕੀ ਮੇਲ ? ਯਹੋਵਾਹ ਦਾ ਵਾਕ ਹੈ
Jeremiah 27:7 in Panjabi 7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
Jeremiah 36:4 in Panjabi 4 ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ
Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Daniel 1:17 in Panjabi 17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ ।
Daniel 2:1 in Panjabi 1 ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ ।
Daniel 2:28 in Panjabi 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ । ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ ।
Daniel 4:5 in Panjabi 5 ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ ।
Daniel 5:1 in Panjabi 1 ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਸ ਹਜ਼ਾਰ ਦੇ ਸਾਹਮਣੇ ਨਸ਼ਾ ਪੀਤਾ ।
Daniel 5:22 in Panjabi 22 ਪਰ ਹੇ ਬੇਲਸ਼ਸੱਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ ।
Daniel 5:30 in Panjabi 30 ਉਸੇ ਰਾਤ ਨੂੰ ਬੇਲਸ਼ਸੱਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
Daniel 7:7 in Panjabi 7 ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ । ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ ।
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Daniel 7:15 in Panjabi 15 ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ ।
Daniel 8:1 in Panjabi 1 ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋ ਇੱਕ ਹੋਰ ਦਰਸ਼ਣ ਵੇਖਿਆ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Amos 3:7 in Panjabi 7 ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ ।
Habakkuk 2:2 in Panjabi 2 ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਨ ਦੀਆਂ ਗੱਲਾਂ ਨੂੰ ਲਿਖ, ਸਗੋਂ ਪੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Romans 15:4 in Panjabi 4 ਕਿਉਂਕਿ ਜੋ ਕੁੱਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ ।
2 Corinthians 12:1 in Panjabi 1 ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਨਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ ।
Revelation 1:19 in Panjabi 19 ਇਸ ਲਈ ਜੋ ਕੁੱਝ ਤੂੰ ਵੇਖਿਆ, ਜੋ ਕੁੱਝ ਹੈ ਅਤੇ ਜੋ ਕੁੱਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ ।
Revelation 10:4 in Panjabi 4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ !