Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Other Translations King James Version (KJV) I saw in the night visions, and, behold, one like the Son of man came with the clouds of heaven, and came to the Ancient of days, and they brought him near before him.
American Standard Version (ASV) I saw in the night-visions, and, behold, there came with the clouds of heaven one like unto a son of man, and he came even to the ancient of days, and they brought him near before him.
Bible in Basic English (BBE) I saw in visions of the night, and there was coming with the clouds of heaven one like a man, and he came to the one who was very old, and they took him near before him.
Darby English Bible (DBY) I saw in the night visions, and behold, there came with the clouds of heaven [one] like a son of man, and he came up even to the Ancient of days, and they brought him near before him.
World English Bible (WEB) I saw in the night-visions, and, behold, there came with the clouds of the sky one like a son of man, and he came even to the ancient of days, and they brought him near before him.
Young's Literal Translation (YLT) `I was seeing in the visions of the night, and lo, with the clouds of the heavens as a son of man was `one' coming, and unto the Ancient of Days he hath come, and before Him they have brought him near.
Cross Reference Psalm 8:4 in Panjabi 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ ?
Psalm 47:5 in Panjabi 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।
Psalm 68:17 in Panjabi 17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਾਈ ਵਿੱਚ ਹੈ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Jeremiah 49:19 in Panjabi 19 ਵੇਖ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉੱਥੋਂ ਉਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁੱਕਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ ?
Ezekiel 1:26 in Panjabi 26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁੱਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ ।
Daniel 7:9 in Panjabi 9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ । ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸ਼ਿਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ ।
Daniel 7:22 in Panjabi 22 ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ ।
Matthew 13:41 in Panjabi 41 ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ ।
Matthew 24:30 in Panjabi 30 ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Mark 13:26 in Panjabi 26 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ ।
Mark 14:61 in Panjabi 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ?
Luke 21:27 in Panjabi 27 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
John 3:13 in Panjabi 13 ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ ।
John 5:27 in Panjabi 27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ ।
John 12:34 in Panjabi 34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ । ਇਹ ਮਨੁੱਖ ਦਾ ਪੁੱਤਰ ਕੌਣ ਹੈ ? ”
Acts 7:56 in Panjabi 56 ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ !
Ephesians 1:20 in Panjabi 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ !
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 1:13 in Panjabi 13 ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 14:14 in Panjabi 14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ ।