Daniel 7:9 in Panjabi 9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ । ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸ਼ਿਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ ।
Other Translations King James Version (KJV) I beheld till the thrones were cast down, and the Ancient of days did sit, whose garment was white as snow, and the hair of his head like the pure wool: his throne was like the fiery flame, and his wheels as burning fire.
American Standard Version (ASV) I beheld till thrones were placed, and one that was ancient of days did sit: his raiment was white as snow, and the hair of his head like pure wool; his throne was fiery flames, `and' the wheels thereof burning fire.
Bible in Basic English (BBE) I went on looking till the seats of kings were placed, and one like a very old man took his seat: his clothing was white as snow, and the hair of his head was like clean wool; his seat was flames of fire and its wheels burning fire.
Darby English Bible (DBY) I beheld till thrones were set, and the Ancient of days did sit: his raiment was white as snow, and the hair of his head like pure wool; his throne was flames of fire, [and] its wheels burning fire.
World English Bible (WEB) I saw until thrones were placed, and one who was ancient of days sat: his clothing was white as snow, and the hair of his head like pure wool; his throne was fiery flames, [and] the wheels of it burning fire.
Young's Literal Translation (YLT) `I was seeing till that thrones have been thrown down, and the Ancient of Days is seated, His garment as snow `is' white, and the hair of his head `is' as pure wool, His throne flames of fire, its wheels burning fire.
Cross Reference Psalm 45:8 in Panjabi 8 ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 102:24 in Panjabi 24 ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ !
Psalm 104:2 in Panjabi 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Ezekiel 1:13 in Panjabi 13 ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ ।
Ezekiel 10:2 in Panjabi 2 ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ ।
Daniel 2:34 in Panjabi 34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Daniel 7:22 in Panjabi 22 ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Habakkuk 1:12 in Panjabi 12 ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ ? ਇਸ ਕਾਰਨ ਅਸੀਂ ਨਹੀਂ ਮਰਾਂਗੇ । ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ ।
Matthew 17:2 in Panjabi 2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ । ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ ।
Mark 9:3 in Panjabi 3 ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ ।
Acts 2:30 in Panjabi 30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
1 Corinthians 15:24 in Panjabi 24 ਉਹ ਦੇ ਮਗਰੋਂ ਅੰਤ ਹੈ । ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ ।
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
Revelation 1:14 in Panjabi 14 ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ ।
Revelation 19:18 in Panjabi 18 ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ !