Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Other Translations King James Version (KJV) Yea, he magnified himself even to the prince of the host, and by him the daily sacrifice was taken away, and the place of the sanctuary was cast down.
American Standard Version (ASV) Yea, it magnified itself, even to the prince of the host; and it took away from him the continual `burnt-offering', and the place of his sanctuary was cast down.
Bible in Basic English (BBE) It made itself great, even as great as the lord of the army; and by it the regular burned offering was taken away, and the place overturned and the holy place made waste.
Darby English Bible (DBY) (And he magnified [himself] even to the prince of the host, and from him the continual [sacrifice] was taken away, and the place of his sanctuary was cast down.
World English Bible (WEB) Yes, it magnified itself, even to the prince of the host; and it took away from him the continual [burnt offering], and the place of his sanctuary was cast down.
Young's Literal Translation (YLT) And unto the prince of the host it exerteth itself, and by it taken away hath been the continual `sacrifice', and thrown down the base of his sanctuary.
Cross Reference Exodus 29:38 in Panjabi 38 ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਨਿੱਤ-ਨਿੱਤ ਸਦਾ ਲਈ ।
Numbers 28:3 in Panjabi 3 ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ ਸਾਲ ਦਾ ਭੇਡ ਦਾ ਬੱਚਾ ਜਿਹੜਾ ਦੋਸ਼ ਤੋਂ ਰਹਿਤ ਹੋਵੇ ਅਤੇ ਰੋਜ਼ ਦੋ-ਦੋ ਮੇਢੇ ਹੋਮ ਬਲੀ ਲਈ ।
Joshua 5:14 in Panjabi 14 ਉਸ ਨੇ ਆਖਿਆ, ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ ?
2 Kings 19:22 in Panjabi 22 ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸਨੂੰ ਕੁਫ਼ਰ ਬਕਿਆ ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਘੁਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ।
2 Chronicles 32:15 in Panjabi 15 ਹੁਣ ਹਿਜਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪਿਉ-ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ । ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ ?
Isaiah 37:23 in Panjabi 23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ ? ਤੂੰ ਕਿਸ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ !
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Jeremiah 48:26 in Panjabi 26 ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ । ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Jeremiah 48:42 in Panjabi 42 ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ।
Ezekiel 46:14 in Panjabi 14 ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ । ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 8:12 in Panjabi 12 ਸੋ ਉਹ ਸੈਨਾ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸੱਚਿਆਈ ਨੂੰ ਧਰਤੀ ਉੱਤੇ ਸੁੱਟਿਆ । ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ ।
Daniel 8:25 in Panjabi 25 ਉਸ ਦੀ ਚਤੁਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ਼ ਕਰੇਗਾ । ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Daniel 11:31 in Panjabi 31 ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ।
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
Luke 21:5 in Panjabi 5 ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
Hebrews 2:10 in Panjabi 10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁੱਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ ।
Revelation 13:5 in Panjabi 5 ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ ।
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Revelation 19:13 in Panjabi 13 ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ ।