Daniel 8:13 in Panjabi 13 ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ ?
Other Translations King James Version (KJV) Then I heard one saint speaking, and another saint said unto that certain saint which spake, How long shall be the vision concerning the daily sacrifice, and the transgression of desolation, to give both the sanctuary and the host to be trodden under foot?
American Standard Version (ASV) Then I heard a holy one speaking; and another holy one said unto that certain one who spake, How long shall be the vision `concerning' the continual `burnt-offering', and the transgression that maketh desolate, to give both the sanctuary and the host to be trodden under foot?
Bible in Basic English (BBE) Then there came to my ears the voice of a holy one talking; and another holy one said to that certain one who was talking, How long will the vision be while the regular burned offering is taken away, and the unclean thing causing fear is put up, and the holy place crushed under foot?
Darby English Bible (DBY) And I heard one saint speaking, and another saint said unto that one who spoke, How long shall be the vision of the continual [sacrifice] and of the transgression that maketh desolate, to give both the sanctuary and the host to be trodden down under foot?
World English Bible (WEB) Then I heard a holy one speaking; and another holy one said to that certain one who spoke, How long shall be the vision [concerning] the continual [burnt-offering], and the disobedience that makes desolate, to give both the sanctuary and the host to be trodden under foot?
Young's Literal Translation (YLT) `And I hear a certain holy one speaking, and a certain holy one saith to the wonderful numberer who is speaking: Till when `is' the vision of the continual `sacrifice', and of the transgression, an astonishment, to make both sanctuary and host a treading down?
Cross Reference Deuteronomy 33:2 in Panjabi 2 ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਹਾੜ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ ।
Judges 13:18 in Panjabi 18 ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ ਹੈ । ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ ? “
Psalm 74:9 in Panjabi 9 ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ ।
Psalm 79:5 in Panjabi 5 ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 63:18 in Panjabi 18 ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ ।
Daniel 4:13 in Panjabi 13 ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ
Daniel 4:23 in Panjabi 23 ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸਤਿਆ ਨਾਸ਼ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ । ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ ।
Daniel 7:16 in Panjabi 16 ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ । ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ ।
Daniel 7:23 in Panjabi 23 ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ । ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਿਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ ।
Daniel 8:11 in Panjabi 11 ਸਗੋਂ ਉਸ ਨੇ ਸੈਨਾ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿਤਰ ਸਥਾਨ ਢਾਇਆ ਗਿਆ ।
Daniel 9:27 in Panjabi 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ ।
Daniel 11:31 in Panjabi 31 ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ।
Daniel 12:5 in Panjabi 5 ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
Zechariah 1:9 in Panjabi 9 ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ ।”
Zechariah 1:19 in Panjabi 19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ ।
Zechariah 2:3 in Panjabi 3 ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ ।
Zechariah 14:5 in Panjabi 5 ਤੁਸੀਂ ਮੇਰੇ ਪਹਾੜ ਦੀ ਘਾਟੀ ਦੇ ਵਿੱਚ ਦੀ ਭੱਜੋਗੇ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
Matthew 24:15 in Panjabi 15 ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ ( ਪੜ੍ਹਨ ਵਾਲਾ ਸਮਝ ਲਵੇ )
Mark 13:14 in Panjabi 14 ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ ( ਪੜ੍ਹਨ ਵਾਲਾ ਸਮਝ ਲਵੇ ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ ।
Luke 10:22 in Panjabi 22 ਮੇਰੇ ਪਿਤਾ ਨੇ ਸਭ ਕੁੱਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ ।
Luke 21:20 in Panjabi 20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
John 1:18 in Panjabi 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
1 Thessalonians 3:13 in Panjabi 13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ ।
Hebrews 10:29 in Panjabi 29 ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
Jude 1:14 in Panjabi 14 ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 11:2 in Panjabi 2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ ।