Daniel 9:13 in Panjabi 13 ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰਾਂ ਇਹ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋ ਹਟੀਏ ਅਤੇ ਤੇਰੀ ਸੱਚਿਆਈ ਵਿੱਚ ਸੁਚੇਤ ਹੋਈਏ ।
Other Translations King James Version (KJV) As it is written in the law of Moses, all this evil is come upon us: yet made we not our prayer before the LORD our God, that we might turn from our iniquities, and understand thy truth.
American Standard Version (ASV) As it is written in the law of Moses, all this evil is come upon us: yet have we not entreated the favor of Jehovah our God, that we should turn from our iniquities, and have discernment in thy truth.
Bible in Basic English (BBE) As it was recorded in the law of Moses, all this evil has come on us: but we have made no prayer for grace from the Lord our God that we might be turned from our evil doings and come to true wisdom.
Darby English Bible (DBY) As it is written in the law of Moses, all this evil is come upon us; yet we besought not Jehovah our God, that we might turn from our iniquities, and understand thy truth.
World English Bible (WEB) As it is written in the law of Moses, all this evil is come on us: yet have we not entreated the favor of Yahweh our God, that we should turn from our iniquities, and have discernment in your truth.
Young's Literal Translation (YLT) as it is written in the law of Moses, all this evil hath come upon us, and we have not appeased the face of Jehovah our God to turn back from our iniquities, and to act wisely in Thy truth.
Cross Reference Leviticus 26:14 in Panjabi 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Deuteronomy 29:4 in Panjabi 4 ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ ।
Job 36:13 in Panjabi 13 ਪਰ ਉਹ ਦਿਲੋਂ ਭਗਤੀਹੀਣ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ ।
Psalm 85:4 in Panjabi 4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ !
Psalm 119:18 in Panjabi 18 ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ !
Psalm 119:27 in Panjabi 27 ਆਪਣੇ ਫਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ ਕੰਮਾਂ ਉੱਤੇ ਧਿਆਨ ਲਾਵਾਂਗਾ ।
Psalm 119:73 in Panjabi 73 ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ,ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Isaiah 42:9 in Panjabi 9 ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ ।
Isaiah 64:7 in Panjabi 7 ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Jeremiah 44:27 in Panjabi 27 ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Lamentations 5:21 in Panjabi 21 ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ ।
Daniel 9:11 in Panjabi 11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ ।
Hosea 7:7 in Panjabi 7 ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ, ਅਤੇ ਉਹ ਆਪਣੇ ਨਿਆਈਆਂ ਨੂੰ ਖਾ ਜਾਂਦੇ ਹਨ, ਉਹਨਾਂ ਦੇ ਸਾਰੇ ਰਾਜੇ ਡਿੱਗ ਪਏ, ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ ।
Hosea 7:10 in Panjabi 10 ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ ।
Hosea 7:14 in Panjabi 14 ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ । ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ ।
Luke 24:45 in Panjabi 45 ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ ।
John 6:45 in Panjabi 45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ । ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ ।
John 8:32 in Panjabi 32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ ।”
John 10:35 in Panjabi 35 ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 4:21 in Panjabi 21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ !
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।