Daniel 9:19 in Panjabi 19 ਹੇ ਪ੍ਰਭੂ, ਸੁਣ ! ਹੇ ਪ੍ਰਭੂ, ਬਖ਼ਸ਼ ਦੇਹ ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ ।
Other Translations King James Version (KJV) O Lord, hear; O Lord, forgive; O Lord, hearken and do; defer not, for thine own sake, O my God: for thy city and thy people are called by thy name.
American Standard Version (ASV) O Lord, hear; O Lord, forgive; O Lord, hearken and do; defer not, for thine own sake, O my God, because thy city and thy people are called by thy name.
Bible in Basic English (BBE) O Lord, give ear; O Lord, have forgiveness; O Lord, take note and do; let there be no more waiting; for the honour of your name, O my God, because your town and your people are named by your name.
Darby English Bible (DBY) Lord, hear! Lord, forgive! Lord, hearken and do! defer not, for thine own sake, O my God! for thy city and thy people are called by thy name.
World English Bible (WEB) Lord, hear; Lord, forgive; Lord, listen and do; don't defer, for your own sake, my God, because your city and your people are called by your name.
Young's Literal Translation (YLT) O lord, hear, O Lord, forgive; O Lord, attend and do; do not delay, for Thine own sake, O my God, for Thy name is called on Thy city, and on Thy people.'
Cross Reference Numbers 14:19 in Panjabi 19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ ।
1 Kings 8:30 in Panjabi 30 ਆਪਣੇ ਦਾਸ ਦੀ ਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸਵਰਗ ਭਵਨ ਵਿੱਚ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ ।
2 Chronicles 6:21 in Panjabi 21 ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈ ਸਗੋਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਲਈਂ ਤੇ ਸੁਣ ਕੇ ਮਾਫ਼ ਕਰੀਂ ।
2 Chronicles 6:25 in Panjabi 25 ਤਾਂ ਤੂੰ ਸਵਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਭੂਮੀ ਵਿੱਚ ਜਿਹੜੀ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਹੈ ਮੁੜ ਲੈ ਆਈਂ ।
2 Chronicles 6:39 in Panjabi 39 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਨੂੰ ਸੁਣੀਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ
Psalm 44:23 in Panjabi 23 ਹੇ ਪ੍ਰਭੂ, ਜਾਗ ! ਤੂੰ ਕਾਹਨੂੰ ਸੁੱਤਾ ਹੈਂ ? ਜਾਗ ਉੱਠ ! ਸਦਾ ਤੱਕ ਸਾਨੂੰ ਤਿਆਗ ਨਾ ਦੇ ।
Psalm 74:9 in Panjabi 9 ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ ।
Psalm 79:5 in Panjabi 5 ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?
Psalm 79:8 in Panjabi 8 ਸਾਡੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ !
Psalm 85:5 in Panjabi 5 ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ ? ਕੀ ਤੂੰ ਪੀੜ੍ਹੀਓ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ ?
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Psalm 115:1 in Panjabi 1 ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ !
Isaiah 63:16 in Panjabi 16 ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ ।
Isaiah 64:9 in Panjabi 9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ । ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ ।
Jeremiah 14:7 in Panjabi 7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ ।
Jeremiah 14:9 in Panjabi 9 ਤੂੰ ਕਿਉਂ ਮਨੁੱਖ ਵਾਂਗੂੰ ਘਾਬਰ ਜਾਂਦਾ ਹੈ ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ ।
Jeremiah 14:20 in Panjabi 20 ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪਿਉ-ਦਾਦਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ ।
Jeremiah 25:29 in Panjabi 29 ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ । ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
Ezekiel 20:9 in Panjabi 9 ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ ।
Ezekiel 20:14 in Panjabi 14 ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ ।
Ezekiel 20:22 in Panjabi 22 ਫਿਰ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਉਹ ਉਹਨਾਂ ਕੌਮਾਂ ਦੀ ਨਜ਼ਰ ਵਿੱਚ ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ ।
Ezekiel 36:22 in Panjabi 22 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ ।
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Daniel 9:18 in Panjabi 18 ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
Amos 7:2 in Panjabi 2 ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ ਕਰ ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ ? “
Luke 11:8 in Panjabi 8 ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁੱਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
Ephesians 3:10 in Panjabi 10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !