Daniel 9:2 in Panjabi 2 ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ ।
Other Translations King James Version (KJV) In the first year of his reign I Daniel understood by books the number of the years, whereof the word of the LORD came to Jeremiah the prophet, that he would accomplish seventy years in the desolations of Jerusalem.
American Standard Version (ASV) in the first year of his reign I, Daniel, understood by the books the number of the years whereof the word of Jehovah came to Jeremiah the prophet, for the accomplishing of the desolations of Jerusalem, even seventy years.
Bible in Basic English (BBE) In the first year of his rule, I, Daniel, saw clearly from the books the number of years given by the word of the Lord to the prophet Jeremiah, in which the making waste of Jerusalem was to be complete, that is, seventy years.
Darby English Bible (DBY) in the first year of his reign, I Daniel understood by the books that the number of the years, whereof the word of Jehovah came to Jeremiah the prophet, for the accomplishment of the desolations of Jerusalem, was seventy years.
World English Bible (WEB) in the first year of his reign I, Daniel, understood by the books the number of the years about which the word of Yahweh came to Jeremiah the prophet, for the accomplishing of the desolations of Jerusalem, even seventy years.
Young's Literal Translation (YLT) in the first year of his reign, I, Daniel, have understood by books the number of the years, (in that a word of Jehovah hath been unto Jeremiah the prophet,) concerning the fulfilling of the wastes of Jerusalem -- seventy years;
Cross Reference 2 Chronicles 36:21 in Panjabi 21 ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ । ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ ।
Ezra 1:1 in Panjabi 1 ਫ਼ਾਰਸ ਦੇ ਰਾਜਾ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
Psalm 74:3 in Panjabi 3 ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ ।
Psalm 79:1 in Panjabi 1 ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ ।
Psalm 119:24 in Panjabi 24 ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ ।
Psalm 119:99 in Panjabi 99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ,ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ ।
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 24:10 in Panjabi 10 ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ ।
Isaiah 64:10 in Panjabi 10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ ।
Jeremiah 7:34 in Panjabi 34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ ।
Jeremiah 25:11 in Panjabi 11 ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
Jeremiah 25:18 in Panjabi 18 ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Jeremiah 27:7 in Panjabi 7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
Jeremiah 29:10 in Panjabi 10 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
Lamentations 1:1 in Panjabi 1 ਹਾਇ ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ !
Daniel 8:15 in Panjabi 15 ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ ।
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Zechariah 7:5 in Panjabi 5 ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜ਼ਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ ?
Matthew 24:15 in Panjabi 15 ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ ( ਪੜ੍ਹਨ ਵਾਲਾ ਸਮਝ ਲਵੇ )
Mark 13:14 in Panjabi 14 ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ ( ਪੜ੍ਹਨ ਵਾਲਾ ਸਮਝ ਲਵੇ ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ ।
Acts 8:34 in Panjabi 34 ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ ?
1 Timothy 4:13 in Panjabi 13 ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
Revelation 1:3 in Panjabi 3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ ।