Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Other Translations King James Version (KJV) We have sinned, and have committed iniquity, and have done wickedly, and have rebelled, even by departing from thy precepts and from thy judgments:
American Standard Version (ASV) we have sinned, and have dealt perversely, and have done wickedly, and have rebelled, even turning aside from thy precepts and from thine ordinances;
Bible in Basic English (BBE) We are sinners, acting wrongly and doing evil; we have gone against you, turning away from your orders and from your laws:
Darby English Bible (DBY) we have sinned, and have committed iniquity, and have done wickedly, and have rebelled, even turning aside from thy commandments and from thine ordinances.
World English Bible (WEB) we have sinned, and have dealt perversely, and have done wickedly, and have rebelled, even turning aside from your precepts and from your ordinances;
Young's Literal Translation (YLT) we have sinned, and done perversely, and done wickedly, and rebelled, to turn aside from Thy commands, and from Thy judgments:
Cross Reference 1 Kings 8:47 in Panjabi 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
2 Chronicles 6:37 in Panjabi 37 ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Nehemiah 1:6 in Panjabi 6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰੇਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ । ਮੈਂ ਇਸਰੇਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ । ਹਾਂ, ਮੈਂ ਅਤੇ ਮੇਰੇ ਪਿਉ-ਦਾਦਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ ।
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Psalm 18:21 in Panjabi 21 ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ ।
Psalm 106:6 in Panjabi 6 ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ ।
Psalm 119:102 in Panjabi 102 ਤੇਰਿਆਂ ਨਿਆਵਾਂ ਤੋਂ ਮੈਂ ਨਹੀਂ ਹਟਿਆ,ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Isaiah 64:5 in Panjabi 5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ । ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ ?
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
Jeremiah 14:7 in Panjabi 7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ ।
Lamentations 1:20 in Panjabi 20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ !
Ezekiel 6:9 in Panjabi 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ ।
Daniel 9:11 in Panjabi 11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ ।
Daniel 9:15 in Panjabi 15 ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ !
Hosea 1:2 in Panjabi 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।
Malachi 3:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ । ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ ?
Hebrews 3:12 in Panjabi 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ।