Daniel 9:6 in Panjabi 6 ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪਿਉ-ਦਾਦਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ ।
Other Translations King James Version (KJV) Neither have we hearkened unto thy servants the prophets, which spake in thy name to our kings, our princes, and our fathers, and to all the people of the land.
American Standard Version (ASV) neither have we hearkened unto thy servants the prophets, that spake in thy name to our kings, our princes, and our fathers, and to all the people of the land.
Bible in Basic English (BBE) We have not given ear to your servants the prophets, who said words in your name to our kings and our rulers and our fathers and all the people of the land.
Darby English Bible (DBY) And we have not hearkened unto thy servants the prophets, who spoke in thy name to our kings, our princes, and our fathers, and to all the people of the land.
World English Bible (WEB) neither have we listened to your servants the prophets, who spoke in your name to our kings, our princes, and our fathers, and to all the people of the land.
Young's Literal Translation (YLT) and we have not hearkened unto Thy servants, the prophets, who have spoken in Thy name unto our kings, our heads, and our fathers, and to all the people of the land.
Cross Reference 2 Kings 17:13 in Panjabi 13 ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ ।
2 Chronicles 33:10 in Panjabi 10 ਤਾਂ ਯਹੋਵਾਹ ਨੇ ਮੱਨਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Ezra 9:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸ਼ਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ ।
Nehemiah 9:32 in Panjabi 32 ਹੁਣ ਹੇ ਸਾਡੇ ਪਰਮੇਸ਼ੁਰ ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪਿਉ-ਦਾਦਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
Nehemiah 9:34 in Panjabi 34 ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ ।
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 7:13 in Panjabi 13 ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
Jeremiah 7:25 in Panjabi 25 ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ
Jeremiah 25:3 in Panjabi 3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ । ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆਂ
Jeremiah 26:5 in Panjabi 5 ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
Jeremiah 29:19 in Panjabi 19 ਇਸ ਲਈ ਜੋ ਉਹਨਾਂ ਮੇਰੀਆਂ ਗੱਲਾਂ ਨਹੀਂ ਸੁਣੀਆਂ, ਯਹੋਵਾਹ ਦਾ ਵਾਕ ਹੈ, ਮੈਂ ਆਪਣੇ ਦਾਸਾਂ, ਆਪਣੇ ਨਬੀਆਂ ਨੂੰ ਉਹਨਾਂ ਕੋਲ ਭੇਜਿਆ ਸਗੋਂ ਜਤਨ ਨਾਲ ਉਹਨਾਂ ਨੂੰ ਭੇਜਿਆ, ਪਰ ਤੁਸੀਂ ਨਾ ਸੁਣਿਆ, ਯਹੋਵਾਹ ਦਾ ਵਾਕ ਹੈ
Jeremiah 32:32 in Panjabi 32 ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
Jeremiah 44:4 in Panjabi 4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Jeremiah 44:16 in Panjabi 16 ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
Daniel 9:10 in Panjabi 10 ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਾਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ ।
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।
Zechariah 7:8 in Panjabi 8 ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ
Matthew 21:34 in Panjabi 34 ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 20:10 in Panjabi 10 ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ ਦੇ ਫਲ ਵਿੱਚੋਂ ਉਸ ਨੂੰ ਕੁੱਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 13:27 in Panjabi 27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।