Deuteronomy 12:5 in Panjabi 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
Other Translations King James Version (KJV) But unto the place which the LORD your God shall choose out of all your tribes to put his name there, even unto his habitation shall ye seek, and thither thou shalt come:
American Standard Version (ASV) But unto the place which Jehovah your God shall choose out of all your tribes, to put his name there, even unto his habitation shall ye seek, and thither thou shalt come;
Bible in Basic English (BBE) But let your hearts be turned to the place which will be marked out by the Lord your God, among your tribes, to put his name there;
Darby English Bible (DBY) but unto the place which Jehovah your God will choose out of all your tribes to set his name there, his habitation shall ye seek, and thither thou shalt come;
Webster's Bible (WBT) But the place which the LORD your God shall choose out of all your tribes to put his name there, even his habitation shall ye seek, and thither thou shalt come:
World English Bible (WEB) But to the place which Yahweh your God shall choose out of all your tribes, to put his name there, even to his habitation shall you seek, and there you shall come;
Young's Literal Translation (YLT) but unto the place which Jehovah your God doth choose out of all your tribes to put His name there, to His tabernacle ye seek, and thou hast entered thither,
Cross Reference Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
Exodus 25:22 in Panjabi 22 ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖ਼ੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ ।
Numbers 7:89 in Panjabi 89 ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ ।
Deuteronomy 12:11 in Panjabi 11 ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ ।
Deuteronomy 12:13 in Panjabi 13 ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
Deuteronomy 16:2 in Panjabi 2 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ ।
Deuteronomy 26:2 in Panjabi 2 ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ।
Joshua 9:27 in Panjabi 27 ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ ।
Joshua 18:1 in Panjabi 1 ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ ।
1 Kings 8:16 in Panjabi 16 ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ।
1 Kings 8:20 in Panjabi 20 ਸੋ ਯਹੋਵਾਹ ਨੇ ਆਪਣੇ ਇਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ ।
1 Kings 8:27 in Panjabi 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
1 Kings 8:29 in Panjabi 29 ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਹ ਦੇ ਵਿਖੇ ਤੂੰ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ ।
1 Kings 14:21 in Panjabi 21 ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ।
1 Chronicles 22:1 in Panjabi 1 ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀਆਂ ਬਲੀਆਂ ਦੀ ਜਗਵੇਦੀ ਹੈ !
2 Chronicles 7:12 in Panjabi 12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
Psalm 78:68 in Panjabi 68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
Psalm 87:2 in Panjabi 2 ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ ।
Psalm 132:13 in Panjabi 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।
Isaiah 66:1 in Panjabi 1 ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ ?
John 4:20 in Panjabi 20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ ।”
Acts 7:48 in Panjabi 48 ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Colossians 2:9 in Panjabi 9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 14:1 in Panjabi 1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ ।